Saturday, December 28, 2024

ਚਾਕਲੇਟ ਖਾਣ ਨਾਲ ਡੇਢ ਸਾਲਾ ਮਾਸੂਮ ਬੱਚੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ

Date:

Chocolate eaters beware

ਕੁਝ ਦਿਨ ਪਹਿਲਾਂ ਪਟਿਆਲਾ ‘ਚ ਕੇਕ ਖਾਣ ਨਾਲ ਇੱਕ 7 ਸਾਲਾ ਬੱਚੀ ਦੀ ਮੌਤ ਦਾ ਮਾਮਲਾ ਅਜੇ ਖਤਮ ਨਹੀਂ ਸੀ ਹੋਇਆ ਕਿ ਹੁਣ ਮਿਆਦ ਪੁੱਗ ਹੋ ਚੁੱਕੀ ਚਾਕਲੇਟ ਖਾਣ ਨਾਲ ਇੱਕ ਡੇਢ ਸਾਲਾ ਬੱਚੀ ਦੀ ਗੰਭੀਰ ਰੂਪ ‘ਚ ਸਹਿਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਰਹਿਣ ਵਾਲੀ ਇਸ ਮਾਸੂਮ ਬੱਚੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਇਹ ਲੜਕੀ ਲੁਧਿਆਣਾ ਤੋਂ ਉਨ੍ਹਾਂ ਦੇ ਘਰ ਰਿਸ਼ਤੇਦਾਰੀ ‘ਚ ਆਈ ਸੀ।

ਬੱਚੀ ਨੂੰ ਤੋਹਫੇ ਵਜੋਂ ਚਾਕਲੇਟ, ਚਿਪਸ, ਜੂਸ ਆਦਿ ਵਾਲਾ ਗਿਫਟ ਪੈਕ ਦਿੱਤਾ ਗਿਆ ਸੀ। ਬੁੱਧਵਾਰ ਨੂੰ ਲੜਕੀ ਪਟਿਆਲਾ ਤੋਂ ਲੁਧਿਆਣਾ ਗਈ ਸੀ। ਵੀਰਵਾਰ ਨੂੰ ਉਸ ਨੇ ਲੁਧਿਆਣਾ ‘ਚ ਗਿਫਟ ਪੈਕ ਖੋਲ੍ਹ ਕੇ ਚਾਕਲੇਟ ਖਾਧੀ ਸੀ। ਜਿਸ ਤੋਂ ਬਾਅਦ ਬੱਚੀ ਬਿਮਾਰ ਹੋ ਗਈ ਅਤੇ ਹੁਣ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪਹਿਲਾਂ ਤਾਂ ਪਰਿਵਾਰ ਵਾਲਿਆਂ ਨੇ ਸੋਚਿਆ ਕਿ ਬੱਚੀ ਨੂੰ ਕੋਈ ਮਾਮੂਲੀ ਤਕਲੀਫ਼ ਹੋਈ ਹੋਵੇਗੀ ਪਰ ਸਮੇਂ ਦੇ ਨਾਲ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਖ਼ੂਨ ਦੀਆਂ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।Chocolate eaters beware

also read :- ਵੋਲਵੋ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਅੱਧੀ ਦਰਜਨ ਤੋਂ ਵੱਧ ਜ਼ਖਮੀ

ਦੱਸ ਦਈਏ ਕਿ ਇਸ ਗਿਫਟ ਪੈਕ ਵਿਚੋਂ ਇੱਕ 22 ਸਾਲਾ ਲੜਕੀ ਨੇ ਵੀ ਚਾਕਲੇਟ ਖਾਦੀ ਸੀ, ਉਸ ਦੀ ਵੀ ਹਾਲਤ ਵਿਗੜ ਗਈ ਪਰ ਕੁਝ ਦੇਰ ਬਾਅਦ ਵਿੱਚ ਉਸ ਦੀ ਹਾਲਤ ‘ਚ ਸੁਧਾਰ ਦੇਖਣ ਨੂੰ ਮਿਲਿਆ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਕਿਲੇ ਦੇ ਪਿਛਲੇ ਪਾਸੇ ਸਥਿਤ ਹਲਵਾਈ ਦੀ ਦੁਕਾਨ ‘ਤੇ ਪਹੁੰਚਿਆ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ।Chocolate eaters beware

Share post:

Subscribe

spot_imgspot_img

Popular

More like this
Related