ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ

ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ

ਮਮਦੋਟ (ਫਿਰੋਜ਼ਪੁਰ) 8 ਅਗਸਤ 2024 –           ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ […]

ਮਮਦੋਟ (ਫਿਰੋਜ਼ਪੁਰ) 8 ਅਗਸਤ 2024 –

          ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ  ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ  ਕਿ ਇਸ ਮੌਸਮ ਵਿੱਚ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

          ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਅਤੇ ਅਮਰਜੀਤ ਸਿੰਘ ਬੀ.ਈ.ਈ ਨੇ ਕਿਹਾ ਕੀ ਖੁੱਲ੍ਹੇ ਮੈਦਾਨ ਵਿੱਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਅਤੇ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਜਰੂਰ ਧੋਵੋ। ਗਲੇ-ਸੜੇ, ਜਿਆਦਾ ਕੱਚੇ ਜਾਂ ਜਿਆਦਾ ਪੱਕੇ ਫਲ ਅਤੇ ਸਬਜੀਆਂ ਅਤੇ ਬਾਸੀ ਭੋਜਨ ਦੀ ਵਰਤੋਂ ਅਜਿਹੇ ਮੌਸਮ ਵਿਚ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਜੇਕਰ ਕਿਸੇ ਵਿਅਕਤੀ ਹੈਜਾ, ਦਸਤ, ਬੁਖਾਰ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਪਹੁੰਚ ਕਰਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਸਕੂਲਾਂ, ਧਾਰਮਿਕ ਅਤੇ ਜਨਤਕ ਥਾਵਾਂ ‘ਤੇ ਲਗੇ ਪੀਣ ਵਾਲੇ ਪਾਣੀ ਦੇ ਸੋਮਿਆਂ ਵਿੱਚੋਂ ਸੈਂਪਲ ਲੈ ਕਿ ਲੈਬੋਰਟਰੀ ‘ਚ ਟੈਸਟ ਲਈ ਭੇਜੇ ਜਾ ਰਹੇ ਹਨ ਤਾਂ ਜੋ ਇਲਾਕਾ ਨਿਵਾਸੀਆਂ ਸ਼ੁੱਧ ਪੀਣ ਵਾਲਾ ਸਾਫ ਪਾਣੀ ਮਿਲੇ ਅਤੇ ਲੋਕਾਂ ਨੂੰ ਨੂੰ ਇਹਨਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ। ਘਰ ਤੋਂ ਘਰ ਸਰਵੇ ਦੌਰਾਨ ਆਮ ਲੋਕਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਦਸਤ ਰੋਕੂ ਕੰਪੇਨ ਤਹਿਤ ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਮੌਕੇ ਜਿੰਨੀ ਮੈਡਮ, ਅਫਸਾਨਾ, ਪਲਵੇਸ਼ਵਰ ਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ