Friday, December 27, 2024

ਭਾਰ ਘਟਾਉਣ ਦੇ ਨਾਲ Cholesterol ਅਤੇ BP ਨੂੰ ਕੰਟਰੋਲ ਕਰ ਸਕਦਾ ਹੈ ਲਸਣ, ਜਾਣੋ ਕਿਵੇਂ ਕਰਨਾ ਹੈ ਇਸ ਦਾ ਸੇਵਨ

Date:

Cholesterol or BP

ਭਾਰਤੀ ਰਸੋਈ ਵਿੱਚ ਅਜਿਹੀਆਂ ਕਈ ਚੀਜ਼ਾਂ ਹਨ ਜਿਨ੍ਹਾਂ ਦੇ ਔਸ਼ਧੀ ਗੁਣਾਂ ਤੋਂ ਬਹੁਤ ਸਾਰੇ ਲੋਕ ਅਣਜਾਣ ਹਨ। ਖਾਸ ਕਰਕੇ ਘਰ ਦੀਆਂ ਰਸੋਈ ਦੀਆਂ ਚੀਜ਼ਾਂ, ਕਿਉਂਕਿ ਅਸੀਂ ਰਸੋਈ ਵਿੱਚ ਮੌਜੂਦ ਸਾਰੀਆਂ ਚੀਜ਼ਾਂ ਨੂੰ ਸਿਰਫ਼ ਰਸੋਈ ਤੱਕ ਹੀ ਸੀਮਤ ਰੱਖਦੇ ਹਾਂ। ਦਰਅਸਲ, ਰਸੋਈ ਵਿੱਚ ਮੌਜੂਦ ਲਸਣ ਇਕ ਅਜਿਹਾ ਤੱਤ ਹੈ ਜੋ ਕਿਸੇ ਵੀ ਸਬਜ਼ੀ ਦਾ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਡਾ. ਰਾਕੇਸ਼ ਗੁਪਤਾ ਨੇ ਦੱਸਿਆ ਕਿ ਕਬਜ਼ ਲਈ ਲਸਣ ਇੱਕ ਐਂਟੀਬਾਇਓਟਿਕ ਮੰਨਿਆ ਜਾਂਦਾ ਹੈ, ਜਿਸ ਵਿੱਚ ਵਿਟਾਮਿਨ ਸੀ, ਵਿਟਾਮਿਨ ਬੀ ਅਤੇ ਵਿਟਾਮਿਨ ਏ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਇੱਕ ਗਲਾਸ ਪਾਣੀ ਦੇ ਨਾਲ ਲਸਣ ਦੀਆਂ ਦੋ ਕਲੀਆਂ ਖਾਓ ਤਾਂ ਇਸ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

ਪਾਚਨ ਸਿਹਤ ਨੂੰ ਮਜ਼ਬੂਤ ਕਰਨ ਲਈ: ਲਸਣ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਪੇਟ ਵਿੱਚ ਐਸਿਡ ਬਣਨ ਤੋਂ ਰੋਕਦਾ ਹੈ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਕੱਚਾ ਲਸਣ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਤੁਸੀਂ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜਲਦੀ ਛੁਟਕਾਰਾ ਪਾ ਸਕਦੇ ਹੋ।

ਮੋਟਾਪੇ ਨੂੰ ਦੂਰ ਕਰਨ ਲਈ: ਕੱਚਾ ਲਸਣ ਭਾਰ ਘਟਾਉਣ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਰੋਜ਼ਾਨਾ ਸਵੇਰੇ ਕੱਚੇ ਲਸਣ ਦੀਆਂ 2 ਕਲੀਆਂ ਖਾਣ ਨਾਲ ਭਾਰ ਕੰਟਰੋਲ ਕਰਨ ‘ਚ ਮਦਦ ਮਿਲ ਸਕਦੀ ਹੈ।

ਕੋਲੈਸਟ੍ਰੋਲ ਵਿੱਚ ਸੁਧਾਰ ਕਰਨ ਲਈ: ਲਸਣ ‘ਚ ਸਲਫਿਊਰਿਕ ਐਸਿਡ ਵਰਗੇ ਕਈ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ। ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ‘ਚ ਵੀ ਲਸਣ ਨੂੰ ਮਦਦਗਾਰ ਮੰਨਿਆ ਜਾਂਦਾ ਹੈ। ਰੋਜ਼ਾਨਾ ਸਵੇਰੇ ਕੋਸੇ ਪਾਣੀ ਦੇ ਨਾਲ ਲਸਣ ਦੀਆਂ ਦੋ ਕਲੀਆਂ ਖਾਣ ਨਾਲ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।

READ ALSO : ਠੰਡ ਤੋਂ ਮਿਲੇਗੀ ਰਾਹਤ, ਪੰਜਾਬ, ਹਰਿਆਣਾ ਸਣੇ ਚੰਡੀਗੜ੍ਹ ‘ਚ ਮੌਸਮ ਰਹੇਗਾ ਸਾਫ, ਦਿਨ ਦੇ ਤਾਪਮਾਨ ‘ਚ ਆਈ ਗਿਰਾਵਟ

ਇਮਿਊਨਿਟੀ ਵਧਾਉਣ ਲਈ: ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਲਈ ਲਸਣ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਕੱਚੇ ਲਸਣ ਦੇ ਸੇਵਨ ਨਾਲ ਇਮਿਊਨਿਟੀ ਵਧਦੀ ਹੈ। ਮਜ਼ਬੂਤ ​​ਇਮਿਊਨਿਟੀ ਸਰੀਰ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ।

Cholesterol or BP

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...