Chote Sahibzade viral video
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰੰਤ ਜਨਤਕ ਖੇਤਰ (Public Domain) ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ।
ਦੱਸ ਦਈਏ ਕਿ ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ, ਜਿਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ ਜੋ ਓਥੋਂ ਸਹੀਦੀ ਦਿਹਾੜਿਆਂ ਵਿਚਕਾਰ ਵਾਇਰਲ ਹੋ ਗਿਆ।
Read Also ; ਪੰਜਾਬ ‘ਚ ਸੈਰ ਸਪਾਟੇ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ: ਨਵੇਂ ਸਾਲ ‘ਚ ਖੁੱਲ੍ਹੇਗਾ ਕਿਲਾ ਮੁਬਾਰਕ ਹੋਟਲ
ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਤ ਸਕੂਲਾਂ ਵਿੱਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ।
ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵੱਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿੱਖਾਂ ਵਿੱਚ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਲਈ ਬਾਬਾ ਸ਼ਬਦ ਵਰਤਿਆ ਜਾਂਦਾ ਹੈ ਜਦਕਿ ਬਾਲ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ।
Chote Sahibzade viral video