ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

ਫਾਜ਼ਿਲਕਾ, 18 ਜੁਨ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ, ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਮਰੀਜਾਂ ਦੀਆਂ ਸਹੂਲਤਾਂ ਲਈ ਹੋਰ ਵਧੀਆਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਚੱਗੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਜਿਸ ਅਧੀਨ ਦਿਨ ਪ੍ਰਤੀ ਦਿਨ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਹ ਹਸਪਤਾਲ ਵਿੱਚ ਦਾਖਿਲ ਮਰੀਜਾਂ ਨੂੰ ਵੀ ਮਿਲੇ ਅਤੇ ਗੱਲਬਾਤ ਕੀਤੀ।

ਉਹਨਾਂ ਕਿਹਾ ਕਿ ਹਰੇਕ ਐਂਮਰਜੈਂਸੀ ਦਾ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ 9 ਸਰਕਾਰੀ ਐਂਬੂਲੈਂਸ ਹਨ, ਜਿਨ੍ਹਾਂ ਨੂੰ ਕਿਸੇ ਮਰੀਜ਼ ਨੂੰ ਰੈਫਰ ਕਰਨ ਲਈ ਵਰਤਿਆ ਜਾ ਸਕਦਾ ਹੈ। ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਐਂਮਰਜੈਂਸੀ ਦੌਰਾਨ ਘਰੋਂ ਲੈ ਕੇ ਆਉਣਾ ਹੋਵੇ ਤਾਂ 108 ਨੰਬਰ ਤੇ ਫੋਨ ਕੀਤਾ ਜਾਵੇ ਜੋ ਜਲਦੀ ਤੋਂ ਜਲਦੀ ਮਰੀਜ਼ ਨੂੰ ਹਸਪਤਾਲ ਵਿੱਚ ਸ਼ਿਫ਼ਟ ਕਰੇਗੀ।

ਉਹਨਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਹਸਪਤਾਲਾਂ ਵਿੱਚ ਹੀਟ ਵੇਵ ਨਾਲ ਪ੍ਰਭਾਵਿਤ ਲੋਕਾਂ ਲਈ ਵੱਖਰੇ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਅਪੀਲ ਕੀਤੀ ਕਿ ਐਂਮਰਜੈਂਸੀ ਜਾਂ ਜ਼ਿਆਦਾ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਘਰੋਂ ਨਿਕਲਣ ਸਮੇਂ ਪਾਣੀ ਪੀ ਕੇ ਹੀ ਨਿਕਲਿਆ ਜਾਵੇ ਅਤੇ ਵੱਧ ਤੋਂ ਵਧ ਤਰਲ ਪਦਾਰਥ ਪੀਤੇ ਜਾਣ।

[wpadcenter_ad id='4448' align='none']