ਸਵੱਛਤਾ ਦੀ ਲਹਿਰ ਤੱਕ ਸ਼ਹਿਰਾਂ ਵਿੱਚ ਚਲੇਗਾ ਸਫ਼ਾਈ ਪੰਦਰਵਾੜਾ-ਓਜਸਵੀ

ਫ਼ਰੀਦਕੋਟ 22 ਅਕਤੂਬਰ,2024

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ  ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਉਜਸਵੀ ਅਲੰਕਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੀ। 

 ਸ੍ਰੀ ਉਜਸਵੀ ਨੇ ਦੱਸਿਆ ਕਿ ਸਵੱਛਤਾ ਦੀ ਲਹਿਰ ਪੰਦਰਵਾੜੇ  ਤਹਿਤ ਜ਼ਿਲ੍ਹੇ ਦੀਆਂ ਨਗਰ ਕੌਂਸਲ ਫ਼ਰੀਦਕੋਟ,ਕੋਟਕਪੂਰਾ ਅਤੇ ਜੈਤੋ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ।  ਇਸ ਵਿੱਚ ਜਨਤਕ ਥਾਵਾਂ ਸਰਕਾਰੀ ਇਮਾਰਤਾਂ, ਪਾਰਕਾਂ, ਧਾਰਮਿਕ ਸਥਾਨਾਂ, ਸੜਕਾਂ ਆਦਿ ਵਿੱਚ ਇਹ ਮੁਹਿੰਮ ਵਿਸ਼ੇਸ਼ ਤੌਰ ਤੇ ਚਲਾਈ ਜਾਵੇਗੀ। ਉਹਨਾਂ ਦੱਸਿਆ ਕਿ ਨਗਰ ਕੌਂਸਲਾਂ ਤੋਂ ਇਲਾਵਾ ਇਸ ਮੁਹਿੰਮ ਵਿੱਚ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ, ਐਨਸੀਸੀ ਯੂਨਿਟਾਂ, ਨਹਿਰੂ ਯੁਵਾ ਕੇਂਦਰਾਂ, ਯੁਵਕ ਸੇਵਾਵਾਂ ਕਲੱਬਾਂ ਸਮੇਤ ਸਮੁੱਚੇ ਸ਼ਹਿਰ ਵਾਸੀਆਂ ਦਾ ਸਹਿਯੋਗ ਲਿਆ ਜਾਵੇਗਾ ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਗਰੀਨ ਦੀਵਾਲੀ, ਕਲੀਨ ਦੀਵਾਲੀ ਮਨਾਉਣ ਅਤੇ ਦੀਵਾਲੀ ਵਾਲੇ ਦਿਨ ਵੱਧ ਆਵਾਜ਼, ਵੱਧ ਪ੍ਰਦੂਸ਼ਣ ਵਾਲੇ ਪਟਾਕੇ ਨਾ ਚਲਾਉਣ।

[wpadcenter_ad id='4448' align='none']