ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ […]

ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਲੀਗਲ ਮੀਟਰੋਲੋਜੀ ਵਿਭਾਗ ਨਾਲ ਸਬੰਧਤ ਕੰਮ ਕਰਵਾਉਣ ਲਈ ਆਮ ਲੋਕਾਂ ਅਤੇ ਵਪਾਰੀਆਂ ਨੂੰ ਸਹੂਲਤ ਦੇਣ ਵੱਲ ਅਹਿਮ ਕਦਮ ਚੁੱਕਦੇ ਹੋਏ ਲੀਗਲ ਮੀਟਰੋਲੋਜੀ ਵਿੰਗ ਦੇ ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼ ਵੀ ਕੀਤਾ ਗਿਆ ਜਿਸ ਨਾਲ ਹੁਣ ਵਪਾਰੀ ਆਪਣੇ ਮਾਪ ਤੋਲ ਉਪਕਰਣਾਂ ਦੀ ਪੜਤਾਲ ਲਈ ਵਪਾਰਕ ਸਥਾਨ ਜਾਂ ਘਰ ਬੈਠਾ ਹੀ ਆਨ ਲਾਇਨ ਅਪਲਾਈ ਕਰ ਸਕਦਾ ਹੈ।

ਲੀਗਲ ਮੀਟਰੋਲੋਜੀ ਵਿੰਗ ਨਾਲ ਸਬੰਧਤ ਮੁੱਖ ਕੰਮ ਲੀਗਲ ਮੀਟਰੋਲੋਜੀ ਐਕਟ 2009 ਅਤੇ ਇਸ ਅਧੀਨ ਨਿਯਮਾਂ ਦੀ ਪਾਲਣਾ ਕਰਵਾਉਂਦੇ ਹੋਏ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਮਾਪਤੋਲ ਉਪਕਰਣਾਂ ਦੀ ਸਾਲਾਨਾ ਪੜਤਾਲ ਅਤੇ ਨਿਰੀਖਣ, ਨਿਰਮਾਣ ਕਰਤਾ/ਡੀਲਰ/ਰਿਪੇਅਰਰ ਦੇ ਨਵੇਂ ਲਾਇਸੰਸ ਜਾਰੀ ਕਰਨਾ ਅਤੇ ਰੀਨਿਊਲ, ਡੱਬਾ ਬੰਦ ਵਸਤੂਆਂ ਦੀਆਂ ਨਿਰਮਾਣ ਕਰਤਾ ਇਕਾਈਆਂ ਦੀ ਰਜਿਸਟ੍ਰੇਸ਼ਨ ਅਤੇ ਨਿਰੀਖਣ ਹੈ।

ਇਸ ਮੌਕੇ ਕੰਟਰੋਲਰ ਲੀਗਲ ਮੀਟਰੋਲੋਜੀ ਪੰਜਾਬ ਪਰਮਪਾਲ ਕੌਰ ਸਿੱਧੂ ਹਾਜ਼ਿਰ ਸਨ।

ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼

Also Read :ਖਾਣੇ ਵਿੱਚ ਚੌਲ, ਰੋਟੀਆਂ, ਗੁਆਂਢੀਆਂ ਲਈ ਗੈਂਗਸਟਰ: ਮਨੀਸ਼ ਸਿਸੋਦੀਆ ਦਾ ਤਿਹਾੜ ਜੇਲ੍ਹ ਵਿੱਚ ਪਹਿਲਾ ਦਿਨ

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ