CM BHAGWANT MAAN
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਹਿਕਾਰਤਾ ਵਿਭਾਗ ‘ਚ ਨਵੇਂ ਨਿਯੁਕਤ 520 ਦੇ ਕਰੀਬ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਲੋਹੜੀ ਦਾ ਤੋਹਫ਼ਾ ਦਿ ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 18 ਜਨਵਰੀ ਨੂੰ ਇਸੇ ਥਾਂ ‘ਤੇ 590 ਦੇ ਕਰੀਬ ਹੋਰ ਨੌਕਰੀਆਂ ਦੇਵਾਂਗੇ। ਪੰਜਾਬੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੁਨੀਆ ਭਰ ‘ਚ ਪੰਜਾਬੀਆਂ ਨੇ ਆਪਣੀ ਧਾਕ ਜਮਾਈ ਹੋਈ ਹੈ।
ਉੁਨ੍ਹਾਂ ਕਿਹਾ ਕਿ ਮੇਰੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਹੈ ਤਾਂ ਜੋ ਉਨ੍ਹਾਂ ਦੇ ਘਰਾਂ ‘ਚ ਤਰੱਕੀਆਂ ਦੇ ਚਿਰਾਗ ਬਲਣ। ਉਨ੍ਹਾਂ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਰੋਜ਼ ਉਨ੍ਹਾਂ ਨੂੰ ਗਾਲ੍ਹਾਂ ਕੱਢਦੇ ਹਨ ਪਰ ਆਪਣੇ ਕਾਰਜਕਾਲ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੀ ਬਜਾਏ ਆਪਣਾ ਹੀ ਫ਼ਾਇਦਾ ਦੇਖਿਆ ਹੈ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਕੰਮ ਪੰਜਾਬ ਦੀ ਤਰੱਕੀ ਵਾਸਤੇ ਸੋਚਣਾ ਅਤੇ ਅੱਗੇ ਵਧਣਾ ਹੈ ਅਤੇ ਵਿਰੋਧੀ ਜੋ ਕਹਿੰਦੇ ਹਨ, ਇਸ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਲਿਆ ਕਿਉਂਕਿ ਉਹ ਘਾਟੇ ‘ਚ ਸੀ।
ਸਾਡੇ ਕੋਲ ਕੋਲਾ ਆਪਣਾ ਹੈ ਅਤੇ ਇਸ ਕੋਲੇ ਨੂੰ ਸਰਕਾਰੀ ਥਰਮਲ ਪਲਾਂਟ ‘ਚ ਹੀ ਵਰਤਿਆ ਜਾ ਸਕਦਾ ਹੈ। ਪੰਜਾਬੀਆਂ ਨੂੰ ਖ਼ੁਸ਼ਖ਼ਬਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਵੇਂ-ਨਵੇਂ ਆਈਡੀਆ ਪੰਜਾਬ ‘ਚ ਲੈ ਕੇ ਆ ਰਹੇ ਹਨ, ਇੰਡਸਟਰੀ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਮਿਲੇਗਾ ਅਤੇ ਬਾਹਰਲੇ ਮੁਲਕਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਅਸੀਂ ਦਿਨ-ਰਾਤ ਇਸੇ ਕੰਮ ‘ਚ ਲੱਗੇ ਹੋਏ ਹਾਂ ਕਿ ਪੰਜਾਬ ਨੂੰ ਬੁਲੰਦੀਆਂ ‘ਤੇ ਲੈ ਕੇ ਜਾਈਏ।
READ ALSO:ਬਾਕੀ ਬਚੇ ਦੋ ਨਿੱਜੀ ਥਰਮਲ ਪਲਾਂਟ ਵੀ ਖਰੀਦੇਗੀ ਸਰਕਾਰ…
ਮੁੱਖ ਮੰਤਰੀ ਨੇ ਕਿਹਾ ਕਿ 25 ਸਾਲਾਂ ‘ਚ ਸਿਰਫ 2 ਬੰਦਿਆਂ ਕੈਪਟਨ ਅਤੇ ਬਾਦਲ ਨੇ ਹੀ ਰਾਜ ਕੀਤਾ ਹੈ ਅਤੇ ਖਜ਼ਾਨਾ ਮੰਤਰੀ ਕਹਿੰਦਾ ਰਿਹਾ ਕਿ ਖਜ਼ਾਨਾ ਖ਼ਾਲੀ ਹੈ ਅਤੇ ਹੋਰ ਉਨ੍ਹਾਂ ਨੇ ਕੁੱਝ ਨਹੀਂ ਕੀਤਾ ਅਤੇ ਪਾਜ਼ੇਟੀਵਿਟੀ ਕਦੇ ਨਹੀਂ ਦਿੱਤੀ। ਉਨ੍ਹਾਂ ਲੋਕਾਂ ਨੂੰ ਇਕੱਠੇ ਹੋਣ ਅਤੇ ਮੋਢੇ ਨਾਲ ਮੋਢਾ ਜੋੜ ਕੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੰਜਾਬੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਦੇ ਵੀ ਕਿਸੇ ਗੱਲ ਦਾ ਹੰਕਾਰ ਨਹੀਂ ਕਰਨਾ ਅਤੇ ਤਰੱਕੀਆਂ ਦਾ ਸੂਰਜ ਛੁਪਣ ਨਹੀਂ ਦੇਣਾ।
CM BHAGWANT MAAN