ਚੰਡੀਗੜ੍ਹ/ਮੋਗਾ, 12 ਅਗਸਤ:
CM BHAGWANT MANN ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ।
READ ALSO : ਘੁਟਾਲੇ ਵਿੱਚ ਦੋ ਔਰਤਾਂ ਗ੍ਰਿਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। CM BHAGWANT MANN
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। CM BHAGWANT MANN