Friday, December 27, 2024

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ 

Date:

ਚੰਡੀਗੜ੍ਹ, 6 ਸਤੰਬਰ:

 CM BHAGWANT MANN ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ।

READ ALSO :ਕੀ ਹੁਣ ਦੇਸ਼ ਦੇ ਨਾਮ ਬਦਲੇਗੀ ਮੋਦੀ ਸਰਕਾਰ: G-20 ਦੇ ਸੱਦੇ ਪੱਤਰ ‘ਤੇ ਲਿਖਿਆ President of Bharat

ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। CM BHAGWANT MANN

ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ। CM BHAGWANT MANN

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...