Saturday, December 28, 2024

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ:- ਜਿੰਪਾ

Date:

CM Bhagwant Mann approves

ਚੰਡੀਗੜ੍ਹ, 7 ਅਗਸਤ:

ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।  

ਇਹ ਵੀ ਪੜ੍ਹੋ: ਅਗਸਤ ‘ਚ 3 ਦਿਨ ਨਹੀਂ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ: ਠੇਕਾ ਕਰਮਚਾਰੀ 14 ਅਗਸਤ ਤੋਂ 16 ਅਗਸਤ ਤੱਕ ਕਰਨਗੇ ਹੜਤਾਲ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ  ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।CM Bhagwant Mann approves

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।CM Bhagwant Mann approves

Share post:

Subscribe

spot_imgspot_img

Popular

More like this
Related