CM Bhagwant Mann Meeting:
ਪੰਜਾਬ ‘ਚ ਅਮਨ-ਕਾਨੂੰਨ, ਨਸ਼ਿਆਂ ਅਤੇ ਫਿਰੌਤੀ ਵਰਗੇ ਮੁੱਦਿਆਂ ‘ਤੇ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਮੀਟਿੰਗ ਕਰਨ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਜ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ ਹੈ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਜ਼ਿਲਿਆਂ ਦੇ ਸੀਨੀਅਰ ਅਧਿਕਾਰੀ ਵੀ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ: ਲਖਬੀਰ ਰੋਡੇ ਦਾ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਥਿਤੀ ਜਾਣਨ ਲਈ ਇਹ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਉਹ ਪੰਜਾਬ ਦੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲੈਣਗੇ ਅਤੇ ਉਨ੍ਹਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦੇਣਗੇ।
CM Bhagwant Mann Meeting: