CM ਮਾਨ ਨੇ ਚੁੱਕੀ ਸ਼ਹੀਦਾਂ ਦੇ ਪਰਿਵਾਰਾਂ ਦੀ ਜਿੰਮੇਦਾਰੀ ਵੰਡ ਰਹੇ 1-1ਕਰੋੜ ਦੇ ਚੈੱਕ

CM Bhagwant Singh Mann

CM Bhagwant Singh Mann

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ਹੀਦ ਹੋਣ ਵਾਲੇ ਫ਼ੌਜ ਦੇ ਜਵਾਨਾਂ ਦੇ ਜਵਾਨਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਜਾ ਰਹੀ ਹੈ। ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਚ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ ਤੇ ਫ਼ਿਰ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਵੀ ਇਹ ਯੋਜਨਾ ਚਲਾਈ ਗਈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ।

ਇਸ ਯੋਜਨਾ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਹ ਸੁਣਦੇ ਹੁੰਦੇ ਸਨ ਕਿ ਸ਼ਹੀਦ ਫ਼ੌਜੀ ਦੇ ਪਰਿਵਾਰ ਨੂੰ ਸਿਲਾਈ ਮਸ਼ੀਨ ਅਤੇ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ। ਪਰ ਇਹ ਉਸ ਦੀ ਸ਼ਹਾਦਤ ਦੀ ਤੌਹੀਨ ਹੈ। ਪੰਜਾਬ ਵਿਚ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਅਣਮੋਲ ਹੈ ਤੇ ਅਸੀਂ ਉਨ੍ਹਾਂ ਦਾ ਦੇਨ ਕਦੀ ਨਹੀਂ ਦੇ ਸਕਦੇ, ਪਰ ਘੱਟੋ-ਘੱਟ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਤਾਂ ਪ੍ਰੇਸ਼ਾਨੀ ਨਾ ਝੱਲਣੀ ਪਵੇ।

Read Also : ਜਲੰਧਰ ‘ਚ ਆਈਸ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ , ਫੈਕਟਰੀ ‘ਚ ਫਸੇ ਇਕ ਵਿਅਕਤੀ ਦੀ ਮੌਤ

ਭਾਰਤੀ ਫ਼ੌਜ ਵਿਚ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਡੂੰਡੀਆਂ ਦੇ ਜਵਾਨ ਸੁਰਿੰਦਰ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਬਾਰੇ ਗੱਲਬਾਤ ਕਰਦਿਆਂ ਸ਼ਹੀਦ ਜਵਾਨ ਦੇ ਪਿਤਾ ਨਛੱਤਰ ਸਿੰਘ ਅਤੇ ਮਾਤਾ ਬਲਵੰਤ ਕੌਰ ਨੇ ਦੱਸਿਆ ਕਿ ਸੁਰਿੰਦਰ ਸਿੰਘ 2009 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ। ਡਿਊਟੀ ਦੌਰਾਨ ਉਹ ਸ਼ਹੀਦ ਹੋ ਗਿਆ। ਪੁੱਤ ਦੀ ਸ਼ਹਾਦਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਕੋਲ ਆਏ ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਦੇ ਕੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ।

CM Bhagwant Singh Mann

[wpadcenter_ad id='4448' align='none']