ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

Date:

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ

ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ

ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 20 ਜੁਲਾਈ:
 CM CONDEMNS SEXUAL ASSAULT ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।
ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ। CM CONDEMNS SEXUAL ASSAULT

Also read : ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਿਆ ਪਾੜ ਘੱਗਰ ਵਿਚ ਨਵਾਂ ਵੀ ਪਿਆ ਪਾੜ,

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ। CM CONDEMNS SEXUAL ASSAULT

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...