Wednesday, January 15, 2025

CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ

Date:

CM gave a big gift to Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੀਨਾਨਗਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੋੜਾਂ ਦੀ ਫੰਡਿੰਗ ਨਾਲ ਰੇਲਵੇ ਓਵਰਬ੍ਰਿਜ ਬਣਾਇਆ ਗਿਆ ਹੈ, ਇਹ ਤਾਂ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਹੂਲਤ ਦੇਣਾ ਨਾ ਕਿ ਇਸ ‘ਚ ਕੋਈ ਅਹਿਸਾਨ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕੰਮ ਹੋ ਰਹੇ ਹਨ ਪਰਸੋਂ ਮਾਲਵਾ ਨਹਿਰ ਦਾ ਜਾਇਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਗਿਆ, ਕੱਲ੍ਹ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਸਿਹਤ ਮਹਿਕਮੇ ਨੂੰ ਸਮਰਪਿਤ ਕੀਤਾ ਅਤੇ ਅੱਜ ਦੀਨਾਨਗਰ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਆਪਣੇ ਪਰਿਵਾਰ ਨੂੰ ਪਾਲ ਰਹੀਆਂ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਭੁੱਲ ਗਏ ਸੀ। ਉਨ੍ਹਾਂ ਕਿਹਾ ਲੋਕ ਬੋਲ ਦਿੰਦੇ ਹਨ ਕਿ ਛੋਟਾ ਜਿਹਾ ਪੁੱਲ ਹੈ ਮੁੱਖ ਮੰਤਰੀ ਨੇ ਕੀ ਕਰਨਾ ਆ ਕੇ ਪਰ ਇਹ ਸੋਚੋ ਜਿਨ੍ਹਾਂ ਲੋਕਾਂ ਨੇ ਇਸ ਪੁੱਲ ਤੋਂ ਗੁਜ਼ਰਣਾ ਹੈ ਉਨ੍ਹਾਂ ਲਈ ਇਹ ਪੁੱਲ ਕਿੰਨਾ ਵੱਡਾ ਹੋਵੇਗਾ।CM gave a big gift to Punjab

ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਸਰਕਾਰ ਇਸ ਬਾਰਡਰ ਦੇ ਇਲਾਕੇ ਨੂੰ ਪਿਛੜਿਆ ਹੋਇਆ ਇਲਾਕਾ ਕਹਿੰਦੀਆਂ ਸਨ ਪਰ ਸਾਡੀ ਸਰਕਾਰ ਇਸ ਨੂੰ ਪਿਛੜਿਆ ਇਲਾਕਾ ਕਹਿਣ ਵਾਲਾ ਸ਼ਬਦ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਉਪਰਾਲਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਹੈ। ਭਗਵੰਤ ਮਾਨ ਨੇ ਕਿ ਭਾਵੇਂ ਪੰਜਾਬ ਅੰਦਰ ਪੂਰੀ ਤਰ੍ਹਾਂ ਨਾਲ ਭ੍ਰਿਸ਼ਟਚਾਰ ਖ਼ਤਮ ਨਹੀਂ ਹੋਇਆ ਪਰ ਪਹਿਲੀਆਂ ਸਰਕਾਰਾਂ ਨਾਲੋਂ ਘੱਟ ਹੋ ਗਿਆ ਹੈ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਨ-ਰਾਤ ਪੰਜਾਬ ਦੇ ਕੰਮਾਂ ਲਈ ਲੱਗੀ ਹੈ ਕੋਈ ਵੀ ਅਜਿਹਾ ਮੌਕਾ ਨਹੀਂ ਛੱਡਾਂਗੇ ਜਿੱਥੇ ਪੰਜਾਬ ਨੂੰ ਫਾਇਦਾ ਹੁੰਦਾ ਹੋਵੇ। ਭਾਵੇਂ ਉਸ ਦੀ ਲੜਾਈ ਲਈ ਸਾਨੂੰ ਸੁਪਰੀਮ ਕੋਰਟ ਕਿਉਂ ਨਾ ਜਾਣਾ ਪਵੇ ਪਰ ਪੰਜਾਬ ਦੇ ਹੱਕ ਲੈ ਲਈ ਹਮੇਸ਼ਾ ਲੜਦੇ ਰਹਾਂਗੇ। ਉਨ੍ਹਾਂ ਕਿਹਾ ਭਾਰੀ ਗਿਣਤੀ ‘ਚ ਲੋਕਾਂ ਦਾ ਦੀਨਾਨਗਰ ਆਉਣ ਤੋਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹੋ।  ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੁਝ ਲੋਕਾਂ ਨੇ ਇਕ ਘਰ ‘ਤੇ 2 ਪਾਰਟੀਆਂ ਦੇ ਝੰਡੇ ਲਗਾਏ ਹਨ। 12 ਤੋਂ 20 ਪੌੜੀਆਂ ਤੋਂ ਬਾਅਦ ਬਦਲ ਪਾਰਟੀ ਬਦਲ ਜਾਂਦੀ ਹੈ। CM gave a big gift to Punjab

also read :- ਗੁਰੂ ਘਰਾਂ ‘ਤੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ, ਕੇਸਰੀ ਭਗਵੇਂ ਰੰਗ ਦਾ ਭੁਲੇਖਾ ਪਾਉਂਦੈ: SGPC

ਦੱਸ ਦੇਈਏ ਕਿ ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...