Sunday, January 19, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੁਗਾਇਆ ਆਪਣਾ ਵਾਅਦਾ

Date:

ਪੱਲੇਦਾਰੀ ਕਰਨ ਨੂੰ ਮਜਬੂਰ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਦਿੱਤੀ ਕੋਚ ਦੀ ਨੌਕਰੀ* ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਆਪ ਦਿੱਤਾ ਨਿਯੁਕਤੀ ਪੱਤਰ
* ਖਿਡਾਰੀਆਂ ਦੀ ਅਸਲ ਥਾਂ ਖੇਡ ਦੇ ਮੈਦਾਨਾਂ ‘ਚ ਹੈ: ਮੁੱਖ ਮੰਤਰੀ
* ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
* ਕੁਝ ਦਿਨ ਪਹਿਲਾਂ ਪਰਮਜੀਤ ਦਾ ਮੰਡੀ ‘ਚ ਪੱਲੇਦਾਰੀ ਕਰਦੇ ਵੀਡੀਓ ਹੋਇਆ ਸੀ ਵਾਇਰਲ

ਚੰਡੀਗੜ੍ਹ, 4 ਮਾਰਚ

CM hands over appointment letter ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।

ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।CM hands over appointment letter

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਸਦਕਾ ਕਈ ਹੋਰ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। CM hands over appointment letter

ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਬਹੁਤ ਘੱਟ ਮਿਸਾਲ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਪੂਰੀ ਵਾਹ ਲਾਉਣਗੇ।    

————

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...