ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

CM Hon Center has not given approval

CM Hon Center has not given approval

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਲਈ ਸਿਆਸੀ ਹਰੀ ਝੰਡੀ ਨਹੀਂ ਦਿੱਤੀ ਹੈ। ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ

ਮੁੱਖ ਮੰਤਰੀ ਇਸ ਵੇਲੇ ਵਿਦੇਸ਼ ਮੰਤਰਾਲੇ ਤੋਂ ਸਿਆਸੀ ਮਨਜ਼ੂਰੀ ਦੀ ਉਡੀਕ ਕਰ ਰਹੇ ਸਨ, ਜੋ ਕਿ ਉੱਚ ਪੱਧਰੀ ਸਿਆਸੀ ਆਗੂਆਂ ਦੀ ਫੇਰੀ ਲਈ ਵੀ ਜ਼ਰੂਰੀ ਸ਼ਰਤ ਹੈ। ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਸੀਐਮ ਮਾਨ ਨੇ ਕਿਹਾ ਮੈਨੂੰ ਆਪਣੇ ਲੜਕਿਆਂ ‘ਤੇ ਮਾਣ ਹੈ ਅਤੇ ਮੈਂ ਜਾਣਦਾ ਹਾਂ ਕਿ ਮੇਰੀ ਮੌਜੂਦਗੀ ਖਿਡਾਰੀਆਂ ਦਾ ਮਨੋਬਲ ਵਧਾਏਗੀ।CM Hon Center has not given approval

also read :- ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਦੱਸ ਦੇਈਏ ਕਿ ਓਲੰਪਿਕ ਵਿੱਚ ਕੁੱਲ 22 ਹਾਕੀ ਖਿਡਾਰੀ ਹਨ, ਜਿਨ੍ਹਾਂ ਵਿੱਚੋਂ 19 ਪੰਜਾਬ ਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੇਰੇ ਕੋਲ ਲਾਲ ਰੰਗ ਦਾ ਡਿਪਲੋਮੈਟਿਕ ਪਾਸਪੋਰਟ ਹੈ, ਜੋ ਸੀਨੀਅਰ ਸਿਆਸੀ ਨੇਤਾਵਾਂ ਲਈ ਹੈ ਜੋ ਉਨ੍ਹਾਂ ਨੂੰ ਦੁਨੀਆ ਦੇ ਕਿਸੇ ਵੀ ਦੇਸ਼ ਦਾ ਵੀਜ਼ਾ ਦੇਣ ਦੀ ਆਪਣੇ ਆਪ ਗਾਰੰਟੀ ਦਿੰਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਹਾਕੀ ਟੀਮ ਦਾ ਕੁਆਰਟਰ ਫਾਈਨਲ ਮੈਚ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਕਿਉਂਕਿ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ, ਮੁੱਖ ਮੰਤਰੀ ਪੰਜਾਬ ਦੇ ਖੇਡ ਮੰਤਰੀ ਵੀ ਹਨ, ਮੁੱਖ ਮੰਤਰੀ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਪਰ ਕੇਂਦਰ ਸਰਕਾਰ ਵੱਲੋਂ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਗਈ। ਕਰਨਾਟਕ ਦੇ ਮੁੱਖ ਮੰਤਰੀ ਨੂੰ ਵੀ ਪੈਰਿਸ ਜਾਣ ਤੋਂ ਰੋਕ ਦਿੱਤਾ ਗਿਆ ਹੈ।CM Hon Center has not given approval

[wpadcenter_ad id='4448' align='none']