Wednesday, January 15, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Date:

CM Mann congratulated the champions
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ ਮੈਦਾਨ ‘ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ‘ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲੇ ਪਲ ਹਨ ਕਿਉਂਕਿ ਭਾਰਤ ਨੇ ਪੰਜਵੀਂ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀ ਸ਼ਲਾਘਾ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਟੀਮ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਸਾਰੇ ਖੇਡੇ ਸੱਤ ਮੈਚ ਜਿੱਤੇ।

ਪੰਜਾਬ ‘ਚ ਪੈ ਗਿਆ ਡਾਕਾ, ਦਿਨ-ਦਿਹਾੜੇ ਲੁੱਟ ਕੇ ਲੈ ਗਏ ਬੈਂਕ

ਪੰਜਾਬ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ ਕੱਥੂ ਨੰਗਲ ਦੇ ਇਕ ਨਿੱਜੀ ਬੈਂਕ ਵਿਚ ਲੁਟੇਰਿਆਂ ਨੇ ਡਾਕਾ ਮਾਰ ਕੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਦਿਨ-ਦਿਹਾੜੇ ਲੁਟੇਰੇ ਬੈਂਕ ਵਿਚੋਂ 25 ਲੱਖ ਰੁਪਏ ਦੀ ਲੁੱਟ ਕਰਕੇ ਫਰਾਰ ਹੋ ਗਏ। ਉਕਤ ਸਾਰੀ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਸੀ.ਸੀ.ਟੀ.ਵੀ. ਕਬਜ਼ੇ ਵਿਚ ਲੈ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।CM Mann congratulated the champions

ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਖ਼ੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਖਿਡਾਰੀ ਅਤੇ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਵੀ ਪੰਜਾਬ ਦਾ ਨੌਜਵਾਨ ਹੈ। ਹਰਮਨਪ੍ਰੀਤ ਸਿੰਘ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਵੀ ਐਲਾਨਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ ਅਤੇ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਅਸੀਂ ਇਸ ਇਤਿਹਾਸਕ ਪਲ ਦਾ ਹਿੱਸਾ ਹਾਂ।

ALSO READ :- ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਹਾਕੀ ਦੀ ਖੇਡ ਮੁੜ ਸੁਰਜੀਤੀ ਦੇ ਰਾਹ ‘ਤੇ ਹੈ। ਟੀਮ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ।CM Mann congratulated the champions

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...