Wednesday, January 15, 2025

CM ਮਾਨ ਨੇ ਨਿਭਾਇਆ ਵਾਅਦਾ, NOC ਤੋਂ ਬਿਨਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ

Date:

CM Mann fulfilled the promise
ਪੰਜਾਬ ਵਿਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ, ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕੀਤੀ ਜਾਵੇਗੀ।

ਮੌਜੂਦਾ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਵਿਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਲੈਣਾ ਲਾਜਮੀ ਹੈ, ਜਿਸ ਦੇ ਲਈ ਮਾਰਚ 2018 ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ ਅਤੇ ਗਲਾਡਾ ਵੱਲੋਂ ਇਸ ਦੇ ਨਾਲ ਗੂਗਲ ਇਮੇਜ਼ ਦੀ ਸ਼ਰਤ ਵੀ ਲਾਈ ਗਈ ਹੈ ਪਰ ਜਿਨ੍ਹਾਂ ਲੋਕਾਂ ਕੋਲ 2018 ਤੋਂ ਪਹਿਲਾਂ ਪ੍ਰਾਪਰਟੀ ਦੀ ਸੇਲ-ਪ੍ਰਚੇਜ਼ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਜਾਂ ਗੂਗਲ ਇਮੇਜ ਦੇ ਜ਼ਰੀਏ ਕਾਲੋਨੀ ਦੇ ਡਿਵੈਲਪ ਹੋਣ ਦੀ ਪੁਸ਼ਟੀ ਨਹੀਂ ਹੋ ਰਹੀ, ਉਨ੍ਹਾਂ ਲੋਕਾਂ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਨਹੀਂ ਹੋ ਰਹੀ ਹੈ, ਜਿਸ ਦਾ ਅਸਰ ਪ੍ਰਾਪਰਟੀ ਦੀ ਖਰੀਦੋ ਫਰੋਖ਼ਤ ਨਾ ਹੋਣ ਕਾਰਨ ਰੀਅਲ ਅਸਟੇਟ ਸੈਕਟਰ ’ਤੇ ਪੈ ਰਿਹਾ ਹੈ ਅਤੇ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰ ਦੇ ਰੈਵੇਨਿਊ ਦਾ ਨੁਕਸਾਨ ਵੀ ਹੁੰਦਾ ਹੈ।CM Mann fulfilled the promise

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕਰਨ ਦਾ ਜੋ ਪ੍ਰਸਵਾਪ ਬਣਾਇਆ ਗਿਆ ਹੈ, ਉਸ ਦੇ ਲਾਗੂ ਹੋਣ ’ਤੇ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਗਲਾਡਾ ਜਾਂ ਨਗਰ ਨਿਗਮ ਦੀ ਐੱਨ. ਓ. ਸੀ. ਦੀ ਲੋੜ ਨਹੀਂ ਹੋਵੇਗੀ, ਜਿਨ੍ਹਾਂ ਦੇ ਕੋਲ 31 ਜੁਲਾਈ ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਰਜਿਸਟਰੀਆਂ ਦੀ ਸੂਚਨਾ ਸਬ ਰਜਿਸਟਰਾਰ ਆਫਿਸ ਨੂੰ ਗਲਾਡਾ ਜਾਂ ਨਗਰ ਨਿਗਮ ਨੂੰ ਦੇਣੀ ਪਵੇਗੀ।CM Mann fulfilled the promise

Share post:

Subscribe

spot_imgspot_img

Popular

More like this
Related

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...

ਜਲੰਧਰ ‘ਚ ਵੱਡਾ ENCOUNTER ! ਲਾਰੈਂਸ ਦੇ ਗੁਰਗਿਆਂ ਨੇ ਲੁੱਕ ਕੇ ਪੁਲਿਸ ‘ਤੇ ਕੀਤੀ ਫਾਇਰਿੰਗ

Jalandhar Police Encounter  ਜਲੰਧਰ ਵਿੱਚ ਅੱਜ ਸਵੇਰੇ ਸੀਆਈਏ ਸਟਾਫ ਅਤੇ...

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...