Wednesday, January 8, 2025

CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ

Date:

CM Mann himself will hold a meeting with the farmers
ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਖ਼ੁਦ ਪੰਜਾਬ ਭਵਨ ’ਚ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਬੈਠਕ ਕਰਨਗੇ। ਬੁੱਧਵਾਰ ਸ਼ਾਮ 5 ਵਜੇ ਕਿਸਾਨਾਂ ਨੂੰ ਪੰਜਾਬ ਭਵਨ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਦਾ ਸੁਨੇਹਾ ਮਿਲਿਆ ਸੀ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਸਿੰਘ ਮਾਲੜੀ, ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਆਦਿ ਆਗੂਆਂ ਦਾ 10 ਮੈਂਬਰੀ ਵਫ਼ਦ ਸ਼ਾਮ ਪੰਜ ਵਜੇ ਪੰਜਾਬ ਭਵਨ ਸੈਕਟਰ-3 ਪਹੁੰਚਿਆ।CM Mann himself will hold a meeting with the farmers

ਇਸ ਦੌਰਾਨ ਮੁੱਖ ਸਕੱਤਰ ਦੀ ਥਾਂ ਏ. ਡੀ. ਜੀ. ਪੀ. ਜਸਕਰਨ ਸਿੰਘ, ਨਰਿੰਦਰ ਭਾਰਗਵ ਤੇ ਗੁਰਜੀਤ ਸਿੰਘ ਰੋਮਾਣਾ ਵੱਲੋਂ ਪੰਜਾਬ ਭਵਨ ’ਚ ਮੀਟਿੰਗ ਕੀਤੀ ਗਈ। ਏ. ਡੀ. ਜੀ. ਪੀ. ਜਸਕਰਨ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਵੀਰਵਾਰ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਨ੍ਹਾਂ ਨਾਲ ਪੰਜਾਬ ਭਵਨ ’ਚ ਮੀਟਿੰਗ ਕਰਨਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਬਕਾਇਦਾ ਤੌਰ ’ਤੇ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ।

also read :- ਹਰਿਆਣਾ ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਗਠਜੋੜ

ਪੰਜਾਬ ਭਵਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ। ਉਹ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਦੱਸਣਗੇ। ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਉਹ ਅਗਲਾ ਫ਼ੈਸਲਾ ਲੈਣਗੇ।CM Mann himself will hold a meeting with the farmers

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...