ਸੂਬਾ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ -CM Mann

CM Mann in action

CM Mann in action

ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਉਹ ਅੱਜ ਅਚਾਨਕ ਰਾਜਪੁਰਾ ਦੇ ਤਹਿਸੀਲ ਦਫ਼ਤਰ ਵਿਚ ਆ ਪਹੁੰਚੇ ਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਚਨਚੇਤ ਕੰਮਕਾਜ ਦੀ ਚੈਕਿੰਗ ਕੀਤੀ ਅਤੇ ਲੋਕਾਂ ਤੇ ਅਫ਼ਸਰਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀ ਸੀਟ ‘ਤੇ ਸਨ ਤੇ ਇਹ ਸਭ ਵੇਖ ਕੇ ਉਨ੍ਹਾਂ ਨੂੰ ਬੜਾ ਚੰਗਾ ਲੱਗਿਆ ਹੈ।

ਇਸ ਮੌਕੇ CM ਮਾਨ ਨੇ ਕਿਹਾ ਕਿ ਉਹ ਪਟਿਆਲੇ ਜਾ ਰਹੇ ਸਨ ਤੇ ਰਾਹ ਵਿਚ ਉਹ ਰਾਜਪੁਰਾ ਤਹਿਸੀਲ ਵਿਚ ਰੁਕੇ ਹਨ। ਉਨ੍ਹਾਂ ਕਿਹਾ ਕਿ ਅੱਜ ਆਨਲਾਈਨ ਦੇ ਜ਼ਮਾਨੇ ਵਿਚ ਲੋਕਾਂ ਨੂੰ ਖੱਜਲ ਖੁਆਰੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਅੱਧੇ ਘੰਟੇ ਦੇ ਵਿਚ-ਵਿਚ ਰਜਿਸਟਰੀ ਕਰ ਕੇ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਕਿਹਾ ਕਿ ਪਹਿਲਾਂ ਤਾਂ ਇੱਥੇ ਤਹਿਸੀਲਦਾਰ ਹੀ ਨਹੀਂ ਆਉਂਦੇ ਸਨ, ਹੁਣ ਮੁੱਖ ਮੰਤਰੀ ਆਪ ਹੀ ਤਹਿਸੀਲ ਵਿਚ ਘੁੰਮ ਰਿਹਾ ਹੈ। ਉਨ੍ਹਾਂ ਨੇ ਇਹ ਚੀਜ਼ ਪਹਿਲੀ ਵਾਰ ਵੇਖੀ ਹੈ। CM Mann in action

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2024)

CM ਮਾਨ ਨੇ ਸੂਬੇ ਦੇ  ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੇਲੇ ਵੀ ਅਚਾਨਕ ਕਿਸੇ ਵੀ ਸਕੂਲ, ਕਾਲਜ ਜਾਂ ਦਫ਼ਤਰ ਵਿਚ ਜਾ ਸਕਦੇ ਹਨ। ਇਸ ਦੌਰਾਨ ਜੇ ਕੋਈ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਹੈ ਤੇ ਸਾਡੀ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਤਹਿਸੀਲ ਵਿਚ ਆਉਣਾ ਹੀ ਨਾ ਪਵੇ ਤੇ ਉਨ੍ਹਾਂ ਦੇ ਪਿੰਡ ਵਿਚ ਹੀ ਜ਼ਿਆਦਾਤਰ ਕੰਮ ਹੋ ਸਕਣ। CM Mann in action

[wpadcenter_ad id='4448' align='none']