CM Mann made a big announcement
ਲੁਧਿਆਣਾ ਦੇ ਬੁੱਢੇ ਨਾਲ ਨੂੰ ਸਾਫ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਅੱਜ ਕੈਨੇਡਾ ਦੀ ਕੰਪਨੀ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਬੁੱਢੇ ਨਾਲ ਦੀ ਸਫ਼ਾਈ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੁੱਢੇ ਨਾਲੇ ਨੂੰ ਸਾਫ਼ ਕਰਨ ਨੂੰ ਲੈ ਕੇ ਅਹਿਮ ਫ਼ੈਸਲਾ ਹੋਇਆ ਹੈ।
ਕੰਪਨੀ ਦੇ ਅਫ਼ਸਰਾਂ ਨਾਲ ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਬੁੱਢੇ ਨਾਲੇ ਨੂੰ ਇਕ ਮਿਸ਼ਨ ਤਹਿਤ ਸਾਫ਼ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਅੱਜ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਬਾਰੇ ਖ਼ਾਸ ਤੌਰ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਬੁੱਢੇ ਨਾਲੇ ਦੀ ਸਫਾਈ ਨੂੰ 3 ਫੇਸ ‘ਚ ਮੁਕੰਮਲ ਕਰਨ ਨੂੰ ਲੈ ਕੇ ਫ਼ੈਸਲਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਮਸਲੇ ‘ਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ
ਜ਼ਿਕਰਯੋਗ ਹੈ ਕਿ ਬੁੱਢੇ ਨਾਲੇ ਦਾ ਪਾਣੀ ਗੰਦਲਾ ਹੋਣ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ Nebula Group ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰ ਕੇ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਇਸ ਮਗਰੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਵੱਲੋਂ ਕੰਪਨੀ ਦੇ ਅਫ਼ਸਰਾਂ ਨਾਲ ਇਸ ਮਸਲੇ ‘ਤੇ ਚਰਚਾ ਕੀਤੀ ਗਈ ਹੈ। CM Mann made a big announcement