ਮੁੱਖ ਮੰਤਰੀ ਪੰਜਾਬ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾਂ !

CM meeting with victims

CM meeting with victims ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।CM meeting with victims

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ। ਹੁਣ ਮਰਨ ਵਾਲਿਆਂ ਦੀ ਗਿਣਤੀ 21 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਹਸਪਤਾਲ ‘ਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ ਹੈ। ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀ ਕੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 10 ਲੋਕ ਅਜੇ ਵੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

also read :- ਆਮ ਆਦਮੀ ਪਾਰਟੀ ਦੀ ਹਾਲਤ “ਚੋਰ ਮਚਾਏ ਸ਼ੋਰ”ਵਾਲੀ ਹੈ: ਤਰੁਣ ਚੁੱਘ

ਇਨ੍ਹਾਂ ਵਿੱਚੋਂ 2 ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਅਤੇ 1 ਮਰੀਜ਼ ਰਾਜਿੰਦਰਾ ਹਸਪਤਾਲ ਤੋਂ ਇਲਾਜ ਦੌਰਾਨ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ ਹੈ। ਇਨ੍ਹਾਂ ਵਿੱਚੋਂ 20 ਮਾਰਚ ਨੂੰ ਪਹਿਲੇ ਦਿਨ 4 ਅਤੇ ਅਗਲੇ ਦਿਨ 22 ਮਾਰਚ ਨੂੰ 8 ਅਤੇ ਅੱਜ 23 ਮਾਰਚ ਨੂੰ 5 ਲੋਕਾਂ ਦੀ ਮੌਤ ਹੋ ਗਈ ਸੀ। ਸੀਐਮਓ ਸੰਗਰੂਰ ਵੱਲੋਂ ਸਾਰੇ ਮ੍ਰਿਤਕਾਂ ਦੇ ਨਾਮ, ਪਤੇ ਅਤੇ ਉਮਰਾਂ ਵਾਲੀ ਸੂਚੀ ਜਾਰੀ ਕੀਤੀ ਗਈ ਹੈ।CM meeting with victims

[wpadcenter_ad id='4448' align='none']