Sunday, January 26, 2025

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ

Date:

ਫਾਜ਼ਿਲਕਾ 30 ਨਵੰਬਰ
ਫਾਜ਼ਿਲਕਾ ਜ਼ਿਲ੍ਹੇ ਅੰਦਰ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ ।
ਸੀ.ਐਮ. ਦੀ ਯੋਗਸ਼ਾਲਾ ਦੇ ਨੋਡਲ ਅਫਸਰ –ਕਮ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਕੂਲਾਂ ਅੰਦਰ ਯੋਗਾ ਗਤੀਵਿਧੀ ਨੂੰ ਪੂਰੇ ਜੋਰਾ ਸ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਅਜ ਦੇ ਤਕਨੀਕੀ ਤੇ ਤੇਜ ਤਰਾਰ ਯੁਗ ਵਿਚ ਹਰ ਕੋਈ ਕੰਪਿਉਟਰ ਤੇ ਮੋਬਾਈਲ ਨਾਲ ਜੁੜਿਆ ਰਹਿੰਦਾ ਹੈ ਜਿਸ ਨਾਲ ਸ਼ਰੀਰਿਕ ਅਤੇ ਮਾਨਸਿਕ ਸ਼ਕਤੀ ਉਨ੍ਹੀ ਮਜਬੂਤ ਨਹੀਂ ਰਹਿੰਦੀ ਜੋ ਕਿ ਯੋਗਾ ਨਾਲ ਪੂਰੀ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਉਪਰਾਲਾ ਕੀਤਾ ਗਿਆ ਹੈ। ਇਸ ਬੈਗ ਫਰੀ ਮੁਹਿੰਮ ਨੂੰ ਉਲੀਕਣ ਨਾਲ ਦੋ ਕਾਰਜ ਪੂਰੇ ਹੋ ਰਹੇ ਹਨ ਜਿਥੇ ਬਚਿਆਂ ਨੂੰ ਚਿੰਤਾਮੁਕਤ ਤੇ ਸਿਹਤਮੰਦ ਰੱਖਣ ਲਈ ਯੋਗਾ ਸਿਖਇਆ ਜਾ ਰਿਹਾ ਹੈ ਉਥੇ ਸੀ.ਐਮ. ਦੀ ਯੋਗਸਾਲਾ ਮੁਹਿੰਮ ਨੂੰ ਵੀ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਯੋਗ ਗਤੀਵਿਧੀਆਂ ਨਾਲ ਜਿਥੇ ਬਚੇ ਸਿਹਤ ਪੱਖੋਂ ਤੰਦਰੁਸਤ ਹੁੰਦੇ ਹਨ ਉਥੇ ਸ਼ਰੀਰਿਕ ਅਤੇ ਮਾਨਸਿਕ ਪੱਖੋਂ ਵੀ ਮਜਬੂਤ ਬਣਦੇ ਹਨ । ਉਨ੍ਹਾਂ ਕਿਹਾ ਕਿ ਮਾਸਟਰ ਟ੍ਰੇਨਰਾਂ ਦੀ ਅਗਵਾਈ ਹੇਠ ਯੋਗ ਆਸਨ ਕਰਕੇ ਬਚੇ ਜਿਥੇ ਆਪਣੇ ਆਪ ਨੂੰ ਸਹਿਜ ਮਹਿਸੂਸ ਕਰਦੇ ਹਨ ਉਥੇ ਬਚੇ ਵੀ ਇਸ ਗਤੀਵਿਧੀ ਵਿਚ ਵੱਧ ਚੜ ਕੇ ਹਿਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਬਚਿਆਂ ਨੂੰ ਤਣਾਅ ਤੋਂ ਦੂਰ ਕਰਦਾ ਹੈ ਤੇ ਮਨ ਨੁੰ ਹਲਕਾ ਰੱਖਦਾ ਹੈ । ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿਥੇ ਇਕਾਗਰਤਾ ਵੱਧਦੀ ਹੈ ਤੇ ਮਨ ਭਟਕਦਾ ਨਹੀਂ, ਉਥੇ ਯੋਗਾ ਵਾਲੇ ਬਚਿਆਂ ਦੀ ਹੋਰਨਾ ਤੋਂ ਵਧੇਰੇ ਯਾਦਸ਼ਕਤੀ ਜਿਆਦਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਾਂਵਾਲੀ,ਸਰਕਾਰੀ ਪ੍ਰਾਇਮਰੀ ਸਕੂਲ  ਅਬੋਹਰ ਸਰਕੁਲਰ ਰੋਡ ਗਲੀ ਨੰਬਰ 4 , ਸਰਕਾਰੀ ਪ੍ਰਾਈਮਰੀ ਸਮਾਰਟ ਸਕੂਲ ਕੈਰਾਖੇੜਾ, ਸੀਤੋਗੁਨੋ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਤਾਜਾ, ਸਰਕਾਰੀ ਪ੍ਰਾਇਮਰੀ ਸਕੂਲ ਕੇਰਾ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਫਾਜਿਲਕਾ 02 ਸਬਜੀ ਮੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੇੜੇ ਟੀਵੀ ਟਾਵਰ ਫਾਜਿਲਕਾ, ਸਰਕਾਰੀ ਪ੍ਰਾਇਮਰੀ ਢਾਨੀ  ਕੱਟੂ ਰਾਮ ਸਜਰਾਣਾ, ਸਰਕਾਰੀ ਪ੍ਰਾਇਮਰੀ ਸਕੂਲ ਨੇੜੇ ਬਾਹਮਣੀ ਵਾਲਾ ਜਲਾਲਾਬਾਦ, ਸਰਕਾਰੀ ਪ੍ਰਾਇਮਰੀ ਸਕੂਲ ਨੁਕੇਰੀਆਂ ਵਿਖੇ ਯੋਗਾ ਆਸਨ ਕਰਵਾਏ ਗਏ ਜਿਸ ਵਿਚ ਬਚਿਆਂ ਵੱਲੋਂ ਖੁਸ਼ੀ-ਖੁਸ਼ੀ ਆਪਣੀ ਭਾਗੀਦਾਰੀ ਬਣਾਈ ਗਈ ਅਤੇ ਬੈਗ ਮੁਕਤ ਮੁਹਿੰਮ ਦੀ ਗਤੀਵਿਧੀ ਨੂੰ ਸਫਲ ਬਣਾਇਆ ਗਿਆ।

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...