Friday, December 27, 2024

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

Date:

ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ।CM to Yogashala’

ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।” ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ।CM to Yogashala’

also read :- ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ

ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 ‘ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ।CM to Yogashala’


Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...