ਸੀਐਮ ਦੀ ਯੋਗਸ਼ਾਲਾ ਹੋਈ ਵਰਦਾਨ ਸਾਬਤ, ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲੈ ਰਹੇ ਹਨ ਲਾਹਾ-ਡਿਪਟੀ ਕਮਿਸ਼ਨਰ

Date:

ਫਾਜ਼ਿਲਕਾ 17 ਜੂਨ 2024…..

          ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 135 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਵੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।

          ਡਿਪਟੀ ਕਮਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿੱਚ ਇਹ ਯੋਗਸ਼ਾਲਾ ਲੱਗ ਰਹੀਆਂ ਹਨ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨਾਂ ਦੇ ਮੁਹੱਲੇ ਵਿੱਚ ਹੀ ਯੋਗਾ ਟ੍ਰੇਨਰ ਉਪਲਬਧ ਕਰਵਾ ਸਕਦੀ ਹੈ। ਉਹਨਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਮੁਹੱਲਿਆਂ, ਪਾਰਕਾਂ ਆਦਿ ਵਿਖੇ ਇਹ ਯੋਗਸ਼ਾਲਾ ਲੱਗ ਰਹੀ ਹੈ ਅਤੇ ਲੋਕ ਉਤਸਾਹ ਨਾਲ ਇਸ ਵਿੱਚ ਭਾਗ ਲੈ ਰਹੇ ਹਨ।
          ਫਾਜ਼ਿਲਕਾ ਆਦਰਸ਼ ਨਗਰ ਦੀ ਨਿਵਾਸੀ ਵੰਦਨਾ ਵਸ਼ਿਸ਼ਟ ਤੇ ਸੁਮਨ ਰਾਣੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਕਈ ਮਹੀਨਿਆਂ ਤੋਂ ਯੋਗਸ਼ਾਲਾ ਜਾ ਰਹੇ ਹਨ ਤੇ ਯੋਗਾ ਕਰਨਾ ਨਾਲ ਉਨ੍ਹਾਂ ਦਾ ਨਾ ਕੇਵਲ ਸਰਵਾਈਕਲ ਦਾ ਦਰਦ ਠੀਕ ਹੋਇਆ ਹੈ ਬਲਕਿ ਉਨ੍ਹਾਂ ਹੋਰ ਵੀ ਅਨੇਕਾਂ ਸਰੀਰਕ ਬਿਮਾਰੀਆਂ ਤੋਂ ਨਿਜ਼ਾਤ ਪਾਈ ਹੈ।

          ਇਸੇ ਤਰ੍ਹਾਂ ਫਾਜ਼ਿਲਕਾ ਦੇ ਭਗਵਾਨ ਪਰਸ਼ੂਰਾਮ ਨਗਰ ਦੇ ਬਰਖਾ ਗੁਪਤਾ ਨੇ ਕਿਹਾ ਕਿ ਯੋਗ ਕਰਨ ਨਾਲ ਉਸ ਦਾ ਸਰਵਾਈਕਲ ਦਾ ਦਰਦ ਤਾਠੀਕ ਹੋਇਆ ਹੈ ਨਾਲ ਹੀ ਉਸ ਨੇ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਨਿਜ਼ਾਤ ਪਾਈ ਹੈ ਤੇ ਯੋਗ ਕਰਨ ਨਾਲ ਉਸਦਾ 4 ਕਿੱਲੋ ਭਾਰ ਵੀ ਘਟਿਆ ਹੈ। ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਨਗਰ ਸਲੇਮ ਸ਼ਾਹ ਰੋਡ ਦੇ ਨਿਵਾਸੀ ਸੋਨੀਆ ਗਿਰਧਰ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਉਹ ਯੋਗ ਦੀਆਂ ਕਲਾਸ ਲਗਾ ਰਿਹਾ ਹੈ ਤੇ ਯੋਗ ਕਰਨ ਨਾਲ ਉਸ ਦੇ ਪਿਛਲੇ ਕਈ ਸਾਲਾਂ ਦੇ ਪੁਰਾਣੇ ਪਿੱਠ ਦਾ ਦਰਦ ਠੀਕ ਹੋ ਗਿਆ ਹੈ। ਇਸ ਤੋਂ ਇਲਾਵਾ ਕੈਲਾਸ਼ ਨਗਰ ਫਾਜ਼ਿਲਕਾ ਦੀ ਨਿਵਾਸੀ ਰਮਤਾ ਰਾਣੀ ਨੇ ਦੱਸਿਆ ਕਿ ਯੋਗ ਕਰਨ ਨਾਲ ਉਹ ਸਰੀਰਕ ਪੱਖੋਂ ਤੰਦਰੁਸਤ ਹੋਈ ਹੈ ਤੇ ਸਰਵਾਈਕਲ ਸਮੇਤ ਅਨੇਕਾਂ ਹੀ ਬਿਮਾਰੀਆਂ ਤੋਂ ਉਸਨੇ ਨਿਜ਼ਾਤ ਪਾਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹਨ।

          ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...