Thursday, January 9, 2025

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਲਗਾਈਆਂ ਜਾਣਗੀਆਂ – ਡਿਪਟੀ ਕਮਿਸ਼ਨਰ

Date:

ਫ਼ਰੀਦਕੋਟ 24 ਫ਼ਰਵਰੀ,2024

          ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ  ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪ੍ਰੀਖਿਆ ਦੇਣ ਦੇ ਇੱਛੁਕ ਉਮੀਦਵਾਰਾਂ ਲਈ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇੱਕ ਹਫਤੇ ਦਾ ਜੋ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ ਜਾਣਾ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਹੁਣ ਇਹ ਕੋਚਿੰਗ ਕਲਾਸਾਂ 18 ਮਾਰਚ ਤੋੰ 22 ਮਾਰਚ ਤੱਕ ਲਗਾਈਆਂ ਜਾਣਗੀਆਂ ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ l  ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਹੁਣ ਤੱਕ ਕੁੱਲ 45 ਉਮੀਦਵਾਰਾਂ ਵਲੋਂ ਇਨ੍ਹਾਂ ਕੋਚਿੰਗ ਕਲਾਸਾਂ ਲਈ ਬਿਨੈਪਤਰ ਦਿੱਤੇ ਗਏ ਹਨ l ਉਨ੍ਹਾਂ ਦੱਸਿਆ ਕਿ  ਇਹ ਨਿਵੇਕਲਾ ਉਪਰਾਲਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਕੀਤਾ ਜਾ ਰਿਹਾ ਹੈ। ਜਿਸ ਵਿੱਚ ਖੇਤੀਬਾੜੀ ਵਿਸ਼ੇ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ /ਉਮੀਦਵਾਰਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਖੇਤੀਬਾੜੀ ਮਾਹਿਰਾਂ ਵਲੋਂ ਸੇਧਾਂ ਦਿਤੀਆਂ ਜਾਣੀਆਂ ਹਨ l ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਬਿਨਾਂ ਕਿਸੇ ਫੀਸ ਤੋ  ਲਗਾਈਆਂ ਜਾਣਗੀਆਂ । ਇਹ ਕੋਚਿੰਗ ਕਲਾਸਾਂ ਸੁਚੱਜੇ ਨੋਟਿਸ ਦੇ ਰੂਪ ਵਿੱਚ ਇੱਕ ਪੂਰਨ ਮਾਰਗਦਰਸ਼ਨ ਦਾ ਕੰਮ ਕਰਨਗੀਆਂ ਜੋ ਖੇਤੀਬਾੜੀ ਵਿਕਾਸ ਅਫਸਰ ਦੀ ਪ੍ਰੀਖਿਆ ਨੂੰ ਸਫਲ ਕਰਨ ਵਿੱਚ ਮਦਦ ਕਰਨਗੀਆਂ l

         ਉਨ੍ਹਾਂ ਕਿਹਾ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ /ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ /ਬਰਜਿੰਦਰਾ ਕਾਲਜ ਫਰੀਦਕੋਟ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵੱਖ ਵੱਖ ਮਾਹਿਰਾਂ ਵੱਲੋ ਇੱਕ ਹਫਤੇ ਵਿੱਚ ਪ੍ਰੀਖਿਆ ਲਈ ਅਧਿਕਾਰਤ ਸਿਲੇਬਸ ਪੜਾਇਆ ਜਾਵੇਗਾ। ਉਨ੍ਹਾਂ ਇਛੁੱਕ ਉਮੀਦਵਾਰਾਂ ਜਿਨ੍ਹਾਂ ਨੇ ਇਸ ਆਸਾਮੀ ਲਈ ਅਪਲਾਈ ਕੀਤਾ ਹੈ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਲਾਹਾ ਲਿਆ ਜਾਵੇ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...