ਕੇਂਦਰ ਤੋਂ ਇਕ-ਇਕ ਪੈਸਾ ਵਸੂਲ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਵਾਂਗੇ : ਭਗਵੰਤ ਮਾਨ

Collecting one paise from the centre

Collecting one paise from the centre ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਓਂ ’ਚ ਇਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਚੋਣ ’ਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਰੋਡ ਸ਼ੋਅ ’ਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ, ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਇਹੀ ਮੇਰੇ ਪ੍ਰਤੀ ਪੰਜਾਬ ਦੇ ਲੋਕਾਂ ਦਾ ਪਿਆਰ ਹੈ। ਮੁੱਖ ਮੰਤਰੀ ਨੇ ਰੋਡਸ਼ੋਅ ’ਚ ਸ਼ਾਮਲ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਅਤੇ ਸਮਰਥਨ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਤੁਹਾਡੇ ਪਿਆਰ ਦਾ ਕਰਜ਼ਾ ਮੈਂ ਸੱਤ ਜਨਮਾਂ ਵਿਚ ਵੀ ਨਹੀਂ ਚੁਕਾ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਪਿਛਲੇ ਦੋ ਸਾਲਾਂ ਦੌਰਾਨ ਅਸੀਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਚੰਗੇ ਨਤੀਜੇ ਤੁਹਾਡੇ ਸਾਹਮਣੇ ਹਨ। ਸਾਨੂੰ ਭਵਿੱਖ ’ਚ ਵੀ ਅਜਿਹੇ ਉਤਸ਼ਾਹ ਨਾਲ ਕੰਮ ਕਰਨ ਲਈ ਤੁਹਾਡੇ ਸਮਰਥਨ ਦੀ ਲੋੜ ਹੈ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿਚ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਣਗੇ ਅਤੇ ਕੇਂਦਰ ਤੋਂ ਪੰਜਾਬ ਦਾ ਇਕ-ਇਕ ਪੈਸਾ ਵਸੂਲ ਕੇ ਵਾਪਸ ਲਿਆਉਣਗੇ ਅਤੇ ਅਸੀਂ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।Collecting one paise from the centre

also read ;- ਹਰਿਆਣਾ ‘ਚ ਵੱਡੀ ਸਿਆਸੀ ਹਲਚਲ, ਡਿੱਗੇਗੀ ਸਰਕਾਰ? ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਲਿਖੀ ਚਿੱਠੀ..

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ’ਚ ਅਸੀਂ ਪਿਛਲੇ ਦੋ ਸਾਲਾਂ ’ਚ ਸਾਡੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ। ਇਸ ਦੇ ਉਲਟ ਦਸ ਸਾਲ ਰਾਜ ਕਰਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸਲਮਾਨਾਂ ਅਤੇ ਮੰਗਲ ਸੂਤਰ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਹ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਡਰਾ-ਧਮਕਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਦਾ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਅਸੀਂ ਸੁਖਬੀਰ ਬਾਦਲ ਤੋਂ ਸੁਖ-ਵਿਲਾਸ ਲੈ ਕੇ ਇਸ ਨੂੰ ਸਕੂਲ ’ਚ ਤਬਦੀਲ ਕਰਾਂਗੇ। ਮਾਨ ਨੇ ਲੋਕਾਂ ਨੂੰ ਕਿਹਾ ਕਿ ਅੱਜ ਤੁਸੀਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਮਾਤਮਾ ਅੱਗੇ ਅਰਦਾਸ ਕਰੋ, ਤਾਂ ਜੋ ਉਹ ਕੱਲ੍ਹ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਬਾਹਰ ਆ ਜਾਣ। ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਅਸੀਂ ਦੁੱਗਣੀ ਊਰਜਾ ਨਾਲ ਪ੍ਰਚਾਰ ਕਰਾਂਗੇ ਅਤੇ ਸਾਰੀਆਂ ਸੀਟਾਂ ਜਿੱਤਾਂਗੇ।Collecting one paise from the centre

[wpadcenter_ad id='4448' align='none']