ਬੁੱਧਵਾਰ ਦੇਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੀ ਇਮਾਰਤ ਨੇੜੇ ਇਕ ਧਮਾਕਾ ਹੋਇਆ। ਫ਼ਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ 2 ਧਮਾਕੇ ਹੋਏ ਸਨ।
ਘਟਨਾ ਤੋਂ ਬਾਅਦ ਪੁਲਸ ਤੁਰੰਤ ਹਰਕਤ ਵਿਚ ਆ ਗਈ ਹੈ। ਪੁਲਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਕੁੱਝ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। Commissioner of Police reached the spot
ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ‘ਉੱਚੀ ਆਵਾਜ਼’ ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪੁਲਸ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।Commissioner of Police reached the spot
ਪੁਲਸ ਕਮਿਸ਼ਨਰ ਨੇ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ। ਕਿਉਂਕਿ ਇਹ ਧਮਾਕਾ ਇਮਾਰਤ ਦੇ ਪਿਛਲੇ ਹਿੱਸੇ ਵੱਲ ਹੋਇਆ ਹੈ ਤੇ ਇੱਥੇ ਬਹੁਤ ਹਨੇਰਾ। ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿਛਲੇ ਦਿਨਾਂ ਵਿਚ ਹੋਏ ਧਮਾਕਿਆਂ ਨਾਲ ਸਬੰਧ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। Commissioner of Police reached the spot