Commissioners removed from duty
ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣ ਡਿਊਟੀਆਂ (Non-Election Duties) ਉਤੇ ਤਬਦੀਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ. (ਆਰ.ਆਰ.: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਸ੍ਰੀ ਕੁਲਦੀਪ ਚਾਹਲ (Kuldeep Chahal), ਆਈ.ਪੀ.ਐਸ. (ਆਰ.ਆਰ.: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ।Commissioners removed from duty
also read :- ਅਮਰੀਕਾ ‘ਚ ਭਿਆਨਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ 3 ਵਿਦਿਆਰਥੀਆਂ ਦੀ ਮੌਤ
ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣਾਂ (Non-Election Duties) ਨਾਲ ਸਬੰਧਤ ਡਿਊਟੀਆਂ ਦੀ ਥਾਂ ਹੋਰ ਡਿਊਟੀ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੇ ਜਾਣ ਵਾਲੇ ਹਰੇਕ ਅਹੁਦਿਆਂ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।Commissioners removed from duty