Sunday, January 19, 2025

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

Date:

ਚੰਡੀਗੜ੍ਹ/ਤਰਨਤਾਰਨ, 6 ਨਵੰਬਰ:

Committed to make a drug free state ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 

ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ।

READ ALSO : ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ  ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ।  ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ  ਦੇ ਗਿੱਟੇ ’ਤੇ ਸੱਟ ਵੱਜ ਗਈ। Committed to make a drug free state

ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। Committed to make a drug free state

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...