Friday, December 27, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

Date:

ਚੰਡੀਗੜ੍ਹ, 19 ਸਤੰਬਰ

Committed to protect interests ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। 

READ ALSO : ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਮੌਕੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ ‘ਪੀਐੱਮ ਵਿਸ਼ਵਕਰਮਾ’ ਕੀਤੀ ਲਾਂਚ

ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। 

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।Committed to protect interests

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 18.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।Committed to protect interests

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...