Sunday, December 29, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

Date:

ਚੰਡੀਗੜ੍ਹ, 21 ਅਗਸਤ:

Committed to providing basic facilities to the people ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ ‘ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ।

READ ALSO :ਨਹਿਰ ’ਚ ਨਹਾਉਣ ‘ਤੇ ਲਗਾਈ ਰੋਕ :ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ।Committed to providing basic facilities to the people

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਹੋਰ ਹਾਜ਼ਰ ਸਨ।Committed to providing basic facilities to the people

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...