ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ

Committee of experts constituted
Amritsar, May 05 (ANI): Shiromani Gurdwara Parbandhak Committee (SGPC) President Harjinder Singh Dhami with SGPC members during a press conference on the inviting various Sikh organizations' representatives for a meeting on 11th May to discuss the course of action to be taken on the efforts for the release of many Sikhs languishing in various jails even after completing their jail terms, in Amritsar on Thursday. (ANI Photo),

Committee of experts constituted ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ

ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।Committee of experts constituted

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ’ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਨੂੰਨੀ ਕਮੇਟੀ ਬਣਾਈ ਗਈ ਹੈ।Committee of experts constituted

also read :- ਟਰੱਕਾਂ ਤੋਂ ਬਾਅਦ ਹੁਣ Cab ਯੂਨੀਅਨ ਦੀ ਹੜਤਾਲ ਸ਼ੁਰੂ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਪੀਐੱਸ ਬੀਪੀ ਤੀਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ।  ਉਨ੍ਹਾਂ ਸਪਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

[wpadcenter_ad id='4448' align='none']