ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 24 ਜੂਨ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕੁਦਰਤੀ ਆਫਤ ਸਮੇਂ ਲੋਕਾਂ ਦੇ ਹੋਣ ਵਾਲੇ ਨੁਕਸਾਨ ਦਾ ਪੂਰਾ ਪੂਰਾ ਮੁਆਵਜ਼ਾ ਦਿੰਦੀ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਆਖੀ।
ਵਿਧਾਇਕ ਨੇ ਆਖਿਆ ਕਿ ਹੜ ਆਉਣ ਮੌਕੇ ਜੋ ਅਗੇਤੀਆਂ ਬੀਜੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ ਉਸਦਾ ਮੁਆਵਜ਼ਾ ਤਾਂ ਵੰਡ ਦਿੱਤਾ ਗਿਆ ਸੀ ਪਰ ਘਰਾਂ  ਦੇ ਮੁਆਵਜੇ ਦੀ ਪੜਤਾਲ ਬਕਾਇਆ ਸੀ। ਉਹਨਾਂ ਆਖਿਆ ਕਿ ਉਕਤ ਮੱਧ ਅਧੀਨ ਹੁਣ 4 ਕਰੋੜ 93 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾਵੇਗਾ। ਉਹਨਾਂ ਕਿਹਾ ਕਿ ਚੋਣ ਜਾਬਤਾ ਲੱਗ ਜਾਣ ਕਾਰਨ ਇਸ ਦੀ ਵੰਡ ਵਿੱਚ ਦੇਰੀ ਹੋਈ ਹੈ। ਉਹਨਾਂ ਨੇ ਇਹ ਵੀ ਆਖਿਆ ਕਿ ਇਸ ਸਬੰਧੀ ਕੁਝ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਸਨ ਜਿਨਾਂ ਦੀ ਜਾਂਚ ਦਾ ਕੰਮ ਇੱਕ ਹਫਤੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਸਾਰੇ ਲਾਭਪਾਤਰੀਆਂ ਨੂੰ ਮੁਆਵਜਾ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਜਾਵੇਗਾ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤ ਨੂੰ ਸਮਰਪਿਤ ਹੈ ਅਤੇ ਲੋਕਾਂ ਦੀ ਹਰ ਮੁਸ਼ਕਿਲ ਵਿੱਚ ਲੋਕਾਂ ਦੇ ਨਾਲ ਖੜਦੀ ਹੈ। ਉਹਨਾਂ ਨੇ ਕਿਹਾ ਕਿ ਇਸ ਸਾਲ ਦੁਬਾਰਾ ਉਸ ਤਰ੍ਹਾਂ ਦੇ ਹੜ ਨਾ ਆਉਣ ਇਸ ਲਈ ਵੀ ਸਾਰੇ ਵਿਭਾਗਾਂ ਨੂੰ ਲੋੜੀਂਦੇ ਅਗੇਤੇ ਪ੍ਰਬੰਧ ਕਰਨ ਦੀ ਹਦਾਇਤ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਦੇ ਦਿੱਤੀ ਗਈ ਹੈ।

[wpadcenter_ad id='4448' align='none']