Compensation to the girl’s family ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਉਸ ਨਾਬਾਲਗ ਕੁੜੀ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ, ਜਿਸ ਨੂੰ ਰਾਸ਼ਟਰੀ ਰਾਜਧਾਨੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ ਇਕ ਸੜਕ ‘ਤੇ ਜਨਤਕ ਰੂਪ ਨਾਲ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਕਿਹਾ,”ਇਹ ਬਹੁਤ ਹੀ ਦਰਦਨਾਕ ਘਟਨਾ ਹੈ। ਦਿੱਲੀ ਸਰਕਾਰ ਕੁੜੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਵੇਗੀ ਅਤੇ ਅਸੀਂ ਉਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਾਡੀ ਸਰਕਾਰ ਇਹ ਯਕੀਨੀ ਕਰੇਗੀ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।”Compensation to the girl’s family
ਉਨ੍ਹਾਂ ਨੇ ਕਿਹਾ,”ਅਸੀਂ ਦਿੱਲੀ ‘ਚ ਕਾਨੂੰਨੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ। ਮੰਤਰੀ ਆਤਿਸ਼ੀ ਪਰਿਵਾਰ ਨੂੰ ਮਿਲਣ ਜਾਵੇਗੀ।” ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ 16 ਸਾਲਾ ਕੁੜੀ ਦੇ ਕਤਲ ਦੇ ਦੋਸ਼ੀ 20 ਸਾਲਾ ਸਾਹਿਲ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 2 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਤੋਂ ਮਾਮਲੇ ‘ਚ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।Compensation to the girl’s family