Tuesday, January 14, 2025

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ

Date:

ਮੋਗਾ, 9 ਦਸੰਬਰ,
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਅਤੇ ਬਾਈ ਇਲੈਕਸ਼ਲ ਮਿਤੀ 21 ਦਸੰਬਰ, 2024 ਨੂੰ ਨਿਸ਼ਚਿਤ ਹੋਏ ਹਨ। ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮੋਗਾ ਵਿੱਚ ਮੌਜੂਦ ਨਗਰ ਕੌਂਸਲ ਬਾਘਪੁਰਾਣਾ ਧਰਮਕੋਟ ਅਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਉਕਤ ਨਗਰ ਕੌਂਸਲਜ ਨਗਰ ਪੰਚਾਇਤ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।ਅਸਲਾ ਧਾਰਕ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ, ਐਸ.ਪੀ.ਓਜ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।
ਇਹ ਹੁਕਮ 9 ਦਸੰਬਰ, 2024 ਤੋਂ ਲੈ ਕੇ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...