ਮੂੰਹ ਢੱਕ ਕੇ ਸਕੂਟਰ/ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠਣ ‘ਤੇ ਪੂਰਨ ਪਾਬੰਦੀ

ਮੋਗਾ 11 ਮਈ:
 ਜ਼ਿਲ੍ਹਾ ਮੋਗਾ ਵਿੱਚ ਆਮ ਵਿਕਅਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹਾ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਅੰਦਰ  ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰਾਂ ਅਤੇ ਮੋਟਰਸਾਈਕਲਾਂ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।  ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 ਇਹ ਹੁਕਮ  ਮਿਤੀ  30 ਜੂਨ 2024 ਤੱਕ ਲਾਗੂ ਰਹੇਗਾ।

[wpadcenter_ad id='4448' align='none']