ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Date:

ਫਾਜ਼ਿਲਕਾ ,29 ਜੂਨ

ਜ਼ਿਲ੍ਹਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।

ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...