ਚੰਡੀਗੜ੍ਹ, 21 ਜੁਲਾਈ:
complete Nangal Flyover ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਨੰਗਲ ਫਲਾਈਓਵਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਉਸਾਰੀ ਕੰਪਨੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ ਜਿਸ ਕਾਰਨ ਨੰਗਲ ਸ਼ਹਿਰ ਦੇ ਲੋਕਾਂ ਦੇ ਨਾਲ ਨਾਲ ਗੁਆਂਢੀ ਰਾਜ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪੁਲ ਦੀ ਉਸਾਰੀ ਸਬੰਧੀ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। complete Nangal Flyover
ਮੀਟਿੰਗ ਦੌਰਾਨ ਉਸਾਰੀ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਬੇਮੌਸਮੀ ਬਾਰਸ਼ ਕਾਰਨ ਫਲਾਈਓਵਰ ਦੇ ਕੰਮ ਵਿੱਚ ਦੇਰੀ ਹੋਈ ਹੈ ਅਤੇ ਹੁਣ ਵੀ ਦਰਿਆਵਾਂ ਅਤੇ ਖੱਡਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਉਸਾਰੀ ਮਟੀਰੀਅਲ ਦੀ ਘਾਟ ਕਾਰਨ ਦਿੱਕਤ ਆ ਰਹੀ ਹੈ। complete Nangal Flyover
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ, ਰੇਲਵੇ ਵਿਭਾਗ ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਸ਼ਾਮਲ ਸਨ।