ਸ਼ਾਹਰੁਖ ਨੇ ਕੈਂਸਰ ਨਾਲ ਜੂਝ ਰਹੀ ਪ੍ਰਸ਼ੰਸਕ ਦੀ ਆਖਰੀ ਇੱਛਾ ਕੀਤੀ ਪੂਰੀ !

Date:

 ਸ਼ਾਹਰੁਖ ਖ਼ਾਨ ਦੀ ਦੁਨੀਆ ਭਰ ’ਚ ਫੈਨ ਫਾਲੋਇੰਗ ਹੈ। ਸ਼ਾਹਰੁਖ ਵੀ ਆਪਣੇ ਪ੍ਰਸ਼ੰਸਕਾਂ ਨੂੰ ਕਦੇ ਨਿਰਾਸ਼ ਨਹੀਂ ਕਰਦੇ। ਹਾਲ ਹੀ ’ਚ ਖ਼ਬਰ ਆਈ ਸੀ ਕਿ ਪੱਛਮੀ ਬੰਗਾਲ ਦੀ ਰਹਿਣ ਵਾਲੀ 60 ਸਾਲਾ ਕੈਂਸਰ ਪੀੜਤ ਸ਼ਿਵਾਨੀ ਚੱਕਰਵਰਤੀ ਨੇ ਆਪਣੇ ਚਹੇਤੇ ਸਟਾਰ ਸ਼ਾਹਰੁਖ ਖ਼ਾਨ ਨੂੰ ਮਿਲਣ ਦੀ ਆਖਰੀ ਇੱਛਾ ਰੱਖੀ ਹੈ। ਇੰਨਾ ਹੀ ਨਹੀਂ, ਉਹ ਸ਼ਾਹਰੁਖ ਨੂੰ ਮਿਲਣਾ ਵੀ ਚਾਹੁੰਦੀ ਸੀ ਤੇ ਉਨ੍ਹਾਂ ਨੂੰ ਖੁਆਉਣਾ ਵੀ ਚਾਹੁੰਦੀ ਸੀ। ਸ਼ਿਵਾਨੀ ਦੀ ਆਖਰੀ ਸਾਹ ਲੈਣ ਤੋਂ ਪਹਿਲਾਂ ਸ਼ਾਹਰੁਖ ਨੂੰ ਮਿਲਣ ਦੀ ਦਿਲੀ ਇੱਛਾ ਸੀ ਤੇ ਇਸ ਇੱਛਾ ਦੇ ਨਾਲ ਉਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵੀ ਸ਼ੇਅਰ ਕੀਤੀ ਸੀ।Complete the last wish of the fan

ਆਖਿਰਕਾਰ ਸ਼ਾਹਰੁਖ ਖ਼ਾਨ ਆਪਣੇ ਡਾਈ ਹਾਰਡ ਫੈਨ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਏ। ਹਾਲਾਂਕਿ, ਇਸ ਵਾਰ ਮੌਕਾ ਵਰਚੂਅਲ ਸੀ ਪਰ ਉਸ ਨੇ ਵਾਅਦਾ ਕੀਤਾ ਹੈ ਕਿ ਉਹ ਜਲਦ ਹੀ ਉਸ ਨੂੰ ਮਿਲਣਗੇ। ਸ਼ਿਵਾਨੀ ਟਰਮੀਨਲ ਕੈਂਸਰ ਤੋਂ ਪੀੜਤ ਹੈ। ਉਨ੍ਹਾਂ ਨੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ’ਚ ਕਿਹਾ ਕਿ ਉਨ੍ਹਾਂ ਨੇ ਸ਼ਾਹਰੁਖ ਨੂੰ ਮਿਲਣ ਦੀ ਉਮੀਦ ਨਹੀਂ ਛੱਡੀ ਹੈ।Complete the last wish of the fan

also read :- ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤਾ ਆਫ਼ਲਾਈਨ ITR-2 ਫਾਰਮ

ਹੁਣ ਸ਼ਾਹਰੁਖ ਖ਼ਾਨ ਦੇ ਫੈਨ ਪੇਜ ’ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ’ਚ ਸ਼ਿਵਾਨੀ ਨਾਲ ਸ਼ਾਹਰੁਖ ਦੀ ਵੀਡੀਓ ਕਾਲ ਦੀ ਝਲਕ ਹੈ। ਇਸ ਵਾਇਰਲ ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਹਰੁਖ ਖ਼ਾਨ ਨੇ ਇਸ ਫੈਨ ਦੀਆਂ ਸਾਰੀਆਂ ਗੱਲਾਂ ਸੁਣ ਲਈਆਂ ਹਨ ਤੇ ਉਸ ਨਾਲ ਕਾਫੀ ਗੱਲਾਂ ਕੀਤੀਆਂ ਹਨ। ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਸ਼ਿਵਾਨੀ ਦੀ ਧੀ ਨੇ ਕਿਹਾ ਹੈ ਕਿ ਸ਼ਾਹਰੁਖ ਨੇ ਉਨ੍ਹਾਂ ਦੇ ਇਸ ਫੈਨ ਨਾਲ ਕਰੀਬ 40 ਮਿੰਟ ਤੱਕ ਗੱਲ ਕੀਤੀ। ਸ਼ਾਹਰੁਖ ਨੇ ਜਲਦੀ ਠੀਕ ਹੋਣ ਦੀ ਗੱਲ ਕੀਤੀ ਤੇ ਉਨ੍ਹਾਂ ਲਈ ਦੁਆ ਵੀ ਕੀਤੀ।Complete the last wish of the fan

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...