Wednesday, January 15, 2025

ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।

Date:

Completion Day Sri Guru Granth Sahib
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਹਾਨ ਗੁਰਸਿੱਖ ਤੇ ਲਿਪੀਕਾਰ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾ ਕੇ, ਦਸ਼ਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਨੇ ਮਾਲਵੇ ਦੀ ਧਰਤੀ ਨੂੰ ਸੁਭਾਗ ਬਖ਼ਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕੋ-ਇੱਕ ਧਾਰਮਿਕ ਗ੍ਰੰਥ ਹਨ, ਜੋ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ, ਜਿਹਨਾਂ ਨੂੰ ‘ਗੁਰੂ’ ਦਾ ਦਰਜਾ ਪ੍ਰਾਪਤ ਹੈ। 

ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਕੁੱਲ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਸੇਧ ਪ੍ਰਾਪਤ ਹੁੰਦੀ ਹੈ, ਅਤੇ ਇਸੇ ਕਰਕੇ ਇਹਨਾਂ ਨੂੰ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ। ਮਹਾਨ ਗੁਰੂ ਸਾਹਿਬਾਨਾਂ ਦੇ ਨਾਲ-ਨਾਲ ਸਤਿਕਾਰਯੋਗ ਭਗਤਾਂ ਤੇ ਭੱਟਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਨਾਮ ਸਿਮਰਨ, ਪਰਉਪਕਾਰ ਅਤੇ ਪ੍ਰਭੂ ਪ੍ਰੇਮ ਲਈ ਪ੍ਰੇਰਦੀ ਹੈ, ਉੱਥੇ ਹੀ ਸਮਾਜਿਕ ਕੁਰੀਤੀਆਂ, ਪਖੰਡ ਤੇ ਅਡੰਬਰਾਂ ਨੂੰ ਤਿਆਗ ਕੇ ਪ੍ਰਪੱਕ ਸਮਾਜਿਕ ਮਨੁੱਖ ਬਣਨ ਦੀ ਪ੍ਰੇਰਨਾ ਵੀ ਦਿੰਦੀ ਹੈ। 

ਸ੍ਰੀ ਆਦਿ ਗ੍ਰੰਥ ਦੀ ਸੰਪਾਦਨਾ ਪੰਜਵੇਂ ਸਤਿਗੁਰੂ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਕਰ-ਕਮਲਾਂ ਨਾਲ ਹੋਈ, ਜਿਹਨਾਂ ਨੇ ਗੁਰੂ ਸਾਹਿਬਾਨ ਅਤੇ ਸਤਿਕਾਰਯੋਗ ਭਗਤ ਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਸ੍ਰੀ ਆਦਿ ਗ੍ਰੰਥ ਦੀ ਰਚਨਾ ਕੀਤੀ। ਇਸੇ ਸ੍ਰੀ ਆਦਿ ਗ੍ਰੰਥ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ। ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ, ਅਤੇ ਗੁਰੂ ਥਾਪ ਕੇ ਸਿੱਖ ਕੌਮ ਨੂੰ ਸਦੀਵੀ ਤੇ ਸ਼ਬਦ ਗੁਰੂ ਦੇ ਲੜ ਲਾਇਆ। Completion Day Sri Guru Granth Sahib

ਸ਼ਬਦ ਗੁਰੂ ਜੀ ਦਾ ਅਦਬ ਸਹਿਤ ਰੋਜ਼ਾਨਾ ਸਵੇਰੇ ਪ੍ਰਕਾਸ਼ ਕੀਤਾ ਜਾਣਾ ਅਤੇ ਸ਼ਾਮ ਨੂੰ ਸੁਖਆਸਨ ਕੀਤਾ ਜਾਣਾ ਪ੍ਰਗਟਾਵਾ ਕਰਦੇ ਹਨ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਵਉੱਚ ਹਨ। ਹਰ ਸ਼ੁਭ ਕੰਮ ਲਈ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਕਰਕੇ ਆਗਿਆ ਮੰਗਦੇ ਹਨ, ਅਤੇ ਹਰ ਮੁਸ਼ਕਿਲ ਘੜੀ ਦਾ ਸਾਹਮਣਾ ਕਰਨ ਲਈ ਗੁਰੂ ਚਰਨਾਂ ‘ਚ ਹੌਸਲਾ ਬਖ਼ਸ਼ਣ ਦੀ ਅਰਦਾਸ ਕਰਦੇ ਹਨ।  ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਲੱਖ-ਲੱਖ ਵਧਾਈ।Completion Day Sri Guru Granth Sahib

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...