ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ 30 ਜੁਲਾਈ 2024—           ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ।           ਡਿਪਟੀ ਕਮਿਸ਼ਨਰ ਨੇ ਨੌਜਵਾਨ ਬੱਚੇ ਅਤੇ […]

ਅੰਮ੍ਰਿਤਸਰ 30 ਜੁਲਾਈ 2024—

          ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ।

          ਡਿਪਟੀ ਕਮਿਸ਼ਨਰ ਨੇ ਨੌਜਵਾਨ ਬੱਚੇ ਅਤੇ ਬੱਚਿਆਂ ਦੇ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਦਾ ਕੰਪਿਊਟਰ ਸਿੱਖਿਆ ਹੋਣਾ ਜ਼ਰੂਰੀ ਹੈ। ਕਿਉਂਕਿ ਕੰਪਿਊਟਰ ਸਿੱਖਿਆ ਬੇਰੋਜ਼ਗਾਰ ਨੌਜਵਾਨਾਂ ਲਈ ਇਕ ਸਵੈ ਰੋਜ਼ਗਾਰ ਅਤੇ ਰੋਜ਼ਗਾਰ ਦਾ ਸਾਧਨ ਹੋ ਸਕਦਾ ਹੈ। ਉਨਾਂ ਨੇ ਰੈਡ ਕਰਾਸ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 15 ਕੰਪਿਊਟਰ ਵੀ ਰੈਡ ਕਰਾਸ ਦੇ ਤਹਿਸੀਲਪੁਰਾ ਸੈਂਟਰ ਨੂੰ ਦਿੱਤੇ।

          ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਤਹਿਸੀਲਪੁਰਾ ਵਿਖੇ ਚਲ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ ਦਾ ਵੀ ਦੌਰਾ ਕੀਤਾ ਗਿਆ। ਉਨਾਂ ਕਿਹਾ ਕਿ ਸਪੈਸ਼ਲ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਉਨਾਂ ਕਿਹਾ ਕਿ ਇਹ ਵੀ ਸਾਡੇ ਸਮਾਜ ਦਾ ਇਕ ਹਿੱਸਾ ਹਨ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਨਾਂ ਦੀਆਂ ਜ਼ਰੂਰਤਾਂ ਨੂੰ ਵੀ ਅਸੀਂ ਪੂਰਾ ਕਰੀਏ।  ਇਸ ਮੌਕੇ ਸਕੱਤਰ ਰੈਡ ਕਰਾਸ ਸ੍ਰੀ ਸੈਮਸਨ ਮਸੀਹ ਅਤੇ ਰੈਡ ਕਰਾਸ ਦਾ ਹੋਰ ਸਟਾਫ ਵੀ ਹਾਜ਼ਰ ਸੀ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ