ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ

CONDUCT MOCK DRILLS

– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਦੀ ਜਾਂਚ ਕਰਨ ਲਈ ਮੌਕ ਡਰਿੱਲ ਅਭਿਆਸ ਕਰਵਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 22 ਮਈ:

CONDUCT MOCK DRILLS ਪੰਜਾਬ ਪੁਲਿਸ ਨੇ ਅੱਜ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਅਤੇ ਚੌਕਸੀ ਨੂੰ ਵੇਖਣ ਲਈ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ ਕੀਤੇ।
ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕਰਵਾਏ ਗਏ। CONDUCT MOCK DRILLS

also read :
ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਮੌਕ ਡਰਿੱਲ ਅਭਿਆਸ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਪੁਲਿਸ ਲਾਈਨਾਂ ਵਿਖੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਕਰਵਾਏ ਗਏ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੀ ਮੌਕ ਡਰਿੱਲ ਅਭਿਆਸ ਦੌਰਾਨ ਆਪਣੀ ਨਿਗਰਾਨੀ ਹੇਠ ਵਜਰਾ ਅਤੇ ਵਾਟਰ ਕੈਨਨਸ ਦੀ ਟੈਸਟਿੰਗ ਅਭਿਆਸ ਕਰਨ ਲਈ ਕਿਹਾ ਸੀ।
ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਵਜੋਂ ਭੂਮਿਕਾ ਨਿਭਾਉਣ ਲਈ ਬੁਲਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਕਾਬੂ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਦਾ ਪ੍ਰਦਰਸ਼ਨ ਕੀਤਾ।CONDUCT MOCK DRILLS
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ ਅਤੇ  ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

———-

[wpadcenter_ad id='4448' align='none']