Sunday, January 19, 2025

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

Date:

ਸਾਹਿਬਜ਼ਾਦਾ ਅਜੀਤਿ ਸਿੰਘ ਨਗਰ, 13 ਨਵੰਬਰ : 

ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ ‘ਤੇ  ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ ਤਾਂ ਕਿ ਭਰੂਣ ਹਤਿਆ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. (ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕ) ਐਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਥੇ ਕਿਤੇ ਵੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਤੁੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।

ਅਧਿਕਾਰੀਆਂ ਨੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਔਰਤ ‘ਤੇ ਦਬਾਅ ਪਾਉਣਾ ਸਜ਼ਾਯੋਗ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਲਈ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਮੈਂਬਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...