ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

Date:

ਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 21 ਮਈ

congratulates Archer Avneet Kaur ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ। congratulates Archer Avneet Kaur

also read : ਅੱਜ ਆਸਟ੍ਰੇਲੀਆ ਪਹੁੰਚਣਗੇ PM ਮੋਦੀ, ਅਲਬਾਨੀਜ਼ ਬੋਲੇ-ਉਹਨਾਂ ਦੀ ਮੇਜ਼ਬਾਨੀ ਕਰਨਾ ਮਾਣ ਦੀ ਗੱਲ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ congratulates Archer Avneet Kaur

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...