Friday, December 27, 2024

ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ

Date:

  • ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

Congratulating recruited youth ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ  ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ ਇੱਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।

ਸਿਹਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨਾਂ ਨੂੰ ਪੂਰੀ ਤਨਦੇਹੀ ਅਤੇ  ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਨਾ-ਕਾਬਿਲ-ਏ-ਬਰਦਾਸ਼ਤ (ਜ਼ੀਰੋ ਟਾਲਰੈਂਸ) ਨੀਤੀ ਅਪਣਾਈ ਹੈ ਅਤੇ ਨੌਕਰੀ ਦੌਰਾਨ ਅਜਿਹੀ ਕੁਤਾਹੀ ਜਾਂ ਬੇਨਿਯਮੀਆਂ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। Congratulating recruited youth

ਉਨਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਜਲਦ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। Congratulating recruited youth

ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਯੁਰਵੈਦਿਕ ਇਲਾਜ ਪ੍ਰਣਾਲੀਆਂ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਠੋਸ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਨਿਜਾਤ ਦਿਵਾਉਣ ਲਈ ਆਯੁਰਵੈਦਿਕ ਇਲਾਜ ਵਿਧੀਆਂ ਬਹੁਤ ਲਾਹੇਵੰਦ ਸਿੱਧ ਹੋ ਸਕਦੀਆਂ ਹਨ। Congratulating recruited youth

ਇਸ ਦੌਰਾਨ ਸਮੂਹ ਉਮੀਦਵਾਰਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਸੁਹਿਰਦਤਾ ,ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਕਮਿਸ਼ਨਰ ਆਯੂਸ਼ ਡਾ: ਅਭਿਨਵ ਤਿ੍ਰਖਾ, ਡਾਇਰੈਕਟਰ ਆਯੂਰਵੈਦ ਪੰਜਾਬ ਡਾ: ਸ਼ਸ਼ੀ ਭੂਸ਼ਣ, ਡਾਇਰੈਕਟਰ ਹੋਮਿਓਪੈਥੀ ਡਾ: ਬਲਿਹਾਰ ਸਿੰਘ ਅਤੇ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸੰਗਰੂਰ ਡਾ: ਰਵੀ ਡੂਮਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ । Congratulating recruited youth

ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

Also Read : ਨਵੀਂ ਅਫੋਰਡੇਬਲ ਹਾਊਸਿੰਗ ਨੀਤੀ ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਕਰੇਗੀ ਸਾਕਾਰ: ਅਮਨ ਅਰੋੜਾ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...