ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ, 5 ਅਕਤੂਬਰ


Congratulations to the Indian hockey team ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।


ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ।

READ ALSO : 5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ।Congratulations to the Indian hockey team

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਾਡੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਜੋ ਖੇਡਾਂ ਦੇ ਖੇਤਰ ਵਿੱਚ ਤਨੋ-ਮਨੋ ਸਖ਼ਤ ਮਿਹਨਤ ਕਰ ਰਹੇ ਹਨ। ਟੀਮ ਦੇ ਸ਼ਾਨਦਾਰ ਭਵਿੱਖ ਤੇ ਸਫਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਹਾਕੀ ਟੀਮ ਫਾਈਨਾਲ ਵਿੱਚ ਬਾਜ਼ੀ ਮਾਰ ਕੇ ਦੇਸ਼ ਦਾ ਮਾਣ ਹੋਰ ਵਧਾਏਗੀ। Congratulations to the Indian hockey team

[wpadcenter_ad id='4448' align='none']