Tuesday, January 14, 2025

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

Date:

ਚੰਡੀਗੜ੍ਹ, 26 ਸਤੰਬਰ
Congratulations to the players ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

READ ALSO : ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ।Congratulations to the players

ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।Congratulations to the players

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...