ED ਨੇ ਪੰਜਾਬ ਦੇ ਇਕ ਹੋਰ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ

ED ਨੇ ਪੰਜਾਬ ਦੇ ਇਕ ਹੋਰ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ

 Congress leader arrested ED ਵੱਲੋਂ ਛਾਪੇਮਾਰੀ ਮਗਰੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਜਲੰਧਰ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ ਤੇ ਇਸ ਮਗਰੋਂ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।  ਜਾਣਕਾਰੀ ਮੁਤਾਬਕ ED ਵੱਲੋਂ ਬੀਤੇ ਦਿਨੀਂ ਤੜਕਸਾਰ ਹੀ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰ ਵਾਲੀਆਂ ਥਾਵਾਂ ‘ਤੇ […]

 Congress leader arrested
ED ਵੱਲੋਂ ਛਾਪੇਮਾਰੀ ਮਗਰੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਜਲੰਧਰ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ ਤੇ ਇਸ ਮਗਰੋਂ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। 

ਜਾਣਕਾਰੀ ਮੁਤਾਬਕ ED ਵੱਲੋਂ ਬੀਤੇ ਦਿਨੀਂ ਤੜਕਸਾਰ ਹੀ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰ ਵਾਲੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਹ ਰੇਡ ਦੇਰ ਰਾਤ ਤਕ ਜਾਰੀ ਰਹੀ ਅਤੇ ਇਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਜਦੀਪ ਸਿੰਘ ਨਾਗਰਾ ਨੂੰ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। Congress leader arrested

ਇੱਥੇ ਦੱਸ ਦਈਏ ਕਿ ਇਹ ਗ੍ਰਿਫ਼ਤਾਰੀ ਅਤੇ ਰੇਡ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਾਲੇ ਟੈਂਡਰ ਘਪਲੇ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜੇਲ੍ਹ ਵਿਚ ਹਨ। Congress leader arrested

Related Posts

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ